ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/471

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੁ ਧਿਆਇਆ ਗਏ ਮਸਕਤਿ ਘਾਲਿ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ॥੧॥ ਜਬ ਸਲੋਕ ਪੜਿਆ, ਤਬਿ ਬਾਬੈ ਚਾਦਰ ਉਪਰ ਲੈ ਕਰਿ ਸੁਤਾ ਸੰਗਤਿ ਮਥਾ ਟੇਕਿਆ | ਜਦ ਚਾਦਰ ਉਠਾਵਨਿ ਤਾ ਕੁਛੁ ਨਾਹੀ। ਤਦਹੁ ਫੁਲ ਦੁਹਾਂ ਕੇ ਹਰੇ ਰਹੈ। ਹਿੰਦੂ ਆਪਣੇ ਲੈ ਗਏ, ਅਤੇ ਮੁਸਲਮਾਨ ਆਪਣੇ ਲੈ ਗਏ। ਸਰਬਤਿ ਸੰਗਤਿ ਪੈਰੀ ਪਈ। ਬੋਲਹੁ ਵਾਹਗੁਰੂ॥੧॥ ਸੰਮਤ ੧੫੯੫ ਮਿਤੀ ਅਸੂ ਸੁਦੀ, ੧੦॥

460