ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/10

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਇਸ਼ਕ ਤੰਦੂਰ ਹੱਡਾਂ ਦਾ ਬਾਲਣ
ਦੋਜ਼ਖ ਨਾਲ ਤਪਾਵਾਂ
ਕੱਢ ਕਾਲਜਾ ਕਰਲਾਂ ਪੇੜੇ
ਇਸ਼ਕ ਪਲੇਥਣ ਲਾਵਾਂ
ਕੁੱਟ ਚੂਰੀ ਮੈਂ ਪੋਣੇ ਬੰਨ੍ਹਦੀ
ਘਿਓ ਨੈਣਾਂ ਦਾ ਪਾਵਾਂ
ਜਿਗਰੀ ਯਾਰ ਦੀਆਂ
ਬਹਿਕੇ ਔਸੀਆਂ ਪਾਵਾਂ