ਮਾਰਨ ਲਈ ਦੌੜੇ ਪਰੰਤੂ ਡੇਰੇ ਦੇ ਬਜ਼ੁਰਗ ਸਮਰ ਨਾਥ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਉਸ ਆਖਿਆ, “ਮੂਰਖ ਨਾ ਬਣੋ, ਆਪਣੇ ਸਿਰ ਖੂਨ ਪਾ ਕੇ ਡੇਰੇ ਦੀ ਸ਼ਾਨ ਨੂੰ ਵੱਟਾ ਨਾ ਲਾਵੋ। ਇਹਨੂੰ ਜੰਗਲ ਵਿੱਚ ਕਿਸੇ ਦਰੱਖ਼ਤ ਨਾਲ ਬੰਨ੍ਹ ਦੇਵੋ। ਡੰਰਾ ਚੁੱਕ ਲਵੋ।ਆਪੇ ਪਿੱਛਾ ਛੱਡੇਗਾ।"
ਜੋਗੀ ਰਾਤ ਸਮੇਂ ਸੋਹਣੇ ਨੂੰ ਫੜ ਕੇ ਜੰਗਲ 'ਚ ਲੈ ਗਏ। ਪਹਿਲਾਂ ਤਾਂ ਉਹਦੀ ਖੂਬ ਕੁਟਾਈ ਕੀਤੀ ਤੇ ਮਗਰੋਂ ਉਹਨੂੰ ਇਕ ਦਰੱਖ਼ਤ ਨਾਲ ਬੰਨ੍ਹ ਦਿੱਤਾ। ਰਾਤੋ ਰਾਤ ਡੇਰਾ ਅਗਾਂਹ ਤੁਰ ਪਿਆ ਪਰੰਤੁ ਦੂਜੀ ਭਲਕ ਕਿਸੇ ਸ਼ਿਕਾਰੀ ਨੇ ਸੋਹਣੇ ਨੂੰ ਦਰੱਖ਼ਤ ਨਾਲੋਂ ਖੋਲ੍ਹ ਦਿੱਤਾ ਤੇ ਉਹ ਡੇਰੇ ਦੀ ਭਾਲ ਵਿੱਚ ਨੱਸ ਟੁਰਿਆ। ਕਈ ਦਿਨਾਂ ਦੀ ਭਟਕਣਾ ਮਗਰੋਂ ਉਹ ਭੁੱਖਾ ਭਾਣਾ ਡੇਰੇ ਵਿੱਚ ਜਾ ਪੁੱਜਾ ਤੇ ਆਪਣੀ ਪਿਆਰੀ ਜ਼ੈਨੀ ਨੂੰ ਜਾ ਸਿਜਦਾ ਕੀਤਾ। ਜ਼ੈਨੀ ਵੀ ਉਹਨੂੰ ਵੇਖ ਕੇ ਟਹਿਕ ਪਈ।
ਜੋਗੀਆਂ ਨੂੰ ਹੁਣ ਪੂਰਾ ਯਕੀਨ ਹੋ ਗਿਆ ਸੀ ਕਿ ਸੋਹਣਾ ਜ਼ੈਨੀ ਦਾ ਪਿੱਛਾ ਛੱਡਣ ਵਾਲਾ ਨਹੀਂ। ਉਸ ਨੂੰ ਮਾਰਨ ਲਈ ਉਨ੍ਹਾਂ ਉਹਦੇ ਸੱਪ ਲੜਾਉਣ ਦੀ ਸਕੀਮ ਸੋਚੀ। ਇਸ ਬਾਰੇ ਚੰਦਾ ਨੇ ਜ਼ੈਨੀ ਨੂੰ ਸਭ ਕੁਝ ਦੱਸ ਦਿੱਤਾ। ਉਹਨੇ ਚੋਰੀ ਸੋਹਣੇ ਨੂੰ ਰੋਟੀ ਵਿੱਚ ਪਕਾ ਕੇ ਕੋਈ ਜੰਗਲੀ ਬੂਟੀ ਖਲ਼ਾ ਦਿੱਤੀ ਤੇ ਕੁਝ ਬੂਟੀ ਸਰੀਰ 'ਤੇ ਮਲ਼ਣ ਲਈ ਦੇ ਦਿੱਤੀ।
ਜੋਗੀ ਸੋਹਣੇ ਨੂੰ ਦੂਰ ਜੰਗਲ ਵਿੱਚ ਲੈ ਗਏ ਤੇ ਉਹਦੇ 'ਤੇ ਤੇਲੀਆ ਸੱਪ ਛੱਡ ਦਿੱਤਾ। ਪਰੰਤੂ ਉਸ ਜੰਗਲੀ ਬੂਟੀ ਦੀ ਖ਼ੁਸ਼ਬੋ ਹੀ ਅਜਿਹੀ ਸੀ ਕਿ ਸੱਪ ਉਸ ਦੇ ਨੇੜੇ ਨਾ ਢੁਕਿਆ। ਸੋਹਣੇ ਦੀ ਜਾਨ ਬਚ ਗਈ।
ਹੁਣ ਜੋਗੀ ਜ਼ਹਿਰੀਲੇ ਸੱਪ ਦੀ ਭਾਲ਼ ਵਿੱਚ ਨਿਕਲ ਤੁਰੇ। ਏਧਰ ਜ਼ੈਨੀ ਦਾ ਬੁਰਾ ਹਾਲ ਹੋ ਰਿਹਾ ਸੀ। ਸੋਹਣੇ ਦੀ ਮੌਤ ਉਹਨੂੰ ਡਰਾਉਂਦੀ ਪਈ ਸੀ, ਪਰ ਸੋਹਣੇ ਨੂੰ ਆਪਣੇ ਸਿਦਕ ਤੇ ਮਾਣ ਸੀ, ਭਰੋਸਾ ਸੀ। ਉਹ ਡਰ ਨਹੀਂ ਸੀ ਰਿਹਾ।
ਆਖ਼ਰ ਜੋਗੀ ਇਕ ਅਤਿ ਜ਼ਹਿਰੀਲਾ ਨਾਗ ਕੁਲਮਾਰ ਲੱਭ ਲਿਆਏ। ਹਨ੍ਹੇਰੇ ਗੁੜ੍ਹੇ ਹੋਏ। ਸੋਹਣੇ ਨੂੰ ਡੇਰੇ ਤੋਂ ਬਾਹਰ ਜੰਗਲ ਬੀਆਬਾਨ ਵਿੱਚ ਲਿਜਾਇਆ ਗਿਆ। ਸਾਰਾ ਡੇਰਾ ਇਕੱਠਾ ਹੋਇਆ ਸੋਹਣੇ ਦੁਆਲੇ ਖਲੋਤਾ ਹੋਇਆ ਸੀ। ਸਿਰਫ਼ ਜ਼ੈਨੀ ਆਪਣੀ ਪੱਖੀ ਵਿੱਚ ਪਈ ਝੜਪ ਰਹੀ ਸੀ। ਉਹ ਆਪਣੇ ਸੋਹਣੇ ਦੀ ਜਾਨ ਦੀ ਸਲਾਮਤੀ ਲਈ ਸੁੱਖ ਮਨਾ ਰਹੀ ਸੀ।
ਬੀਨਾਂ ਵੱਜੀਆਂ। ਕੁਲਮਾਰ ਨਾਗ਼ ਸੋਹਣੇ 'ਤੇ ਝਪਟ ਕੇ ਪੈ ਗਿਆ, ਕਈਆਂ ਨੇ ਕਸੀਸਾਂ ਵੱਟੀਆਂ। ਨਾਗ ਨੇ ਸੋਹਣੇ ਦੁਆਲ਼ੇ ਵਲ੍ਹੇਟ ਪਾ ਲਏ ਸਨ। ਚੰਦਾ ਵੇਖ ਨਾ ਸਕੀ। ਉਸ ਆਪਣਾ ਮੂੰਹ ਪਰ੍ਹੇ ਘੁਮਾ ਲਿਆ। ਨਾਗ਼ ਦੀ ਜ਼ਹਿਰ ਨਾਲ ਸੋਹਣੇ ਦਾ ਸਰੀਰ ਕਾਲ਼ਾ ਸ਼ਾਹ ਹੋ ਗਿਆ ਤੇ ਉਹ ਬੇਹੋਸ਼ ਹੋ ਕੇ ਧਰਤੀ 'ਤੇ ਨਿਢਾਲ ਪੈ ਗਿਆ! ਜੋਗੀਆਂ ਸਮਝਿਆ ਉਹ ਮਰ ਗਿਆ ਹੈ। ਇਸੇ ਖ਼ੁਸ਼ੀ ਵਿੱਚ ਉਹ ਡੇਰੇ 'ਤੇ ਆ ਕੇ ਨੱਚਣ ਗਾਉਣ ਲੱਗ ਪਏ।
ਰਾਤ ਕਾਫੀ ਲੰਘ ਚੁੱਕੀ ਸੀ। ਜ਼ੈਨੀ ਚੰਦਾ ਦੀ ਮਦਦ ਨਾਲ਼ ਅਧਮੋਏ ਸੋਹਣੇ ਪਾਸ
87/ ਇਸ਼ਕ ਸਿਰਾਂ ਦੀ ਬਾਜ਼ੀ