ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/118

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

   ਪੰਜਾਬ ਦੀਆਂ ਪ੍ਰੀਤ ਗਾਥਾਵਾਂ ਮਧਕਾਲ ਵਿੱਚ ਵਾਪਰੀਆਂ ਜੋ ਲੋਕ ਮਾਨਸ ਦੇ ਚੇਤਿਆਂ ’ਚ ਸਾਂਭੀਆਂ ਰਹੀਆਂ। ਲੋਕ ਚੇਤਿਆਂ ਤੋਂ ਸੁਣਕੇ ਮਧਕਾਲ ਦੇ ਕਿੱਸਾਕਾਰਾਂ ਨੇ ਇਹਨਾਂ ਨੂੰ ਆਪਣੇ ਕਿੱਸਿਆਂ ਵਿੱਚ ਰੂਪਮਾਨ ਕੀਤਾ ਵਾਰਸ ਦੀ ਹੀਰ, ਪੀਲੂ ਦਾ ਮਿਰਜ਼ਾ, ਹਾਸ਼ਮ ਦੀ ਸੱਸੀ ਅਤੇ ਫਜ਼ਲ ਸ਼ਾਹ ਦੀ ਸੋਹਣੀ ਪੰਜਾਬੀ ਸਾਹਿਤ ਦੀਆਂ ਅਮਰ ਰਚਨਾਵਾਂ ਹਨ।
   ਇਨ੍ਹਾਂ ਤੋਂ ਇਲਾਵਾ ਸਥਾਨਕ ਇਲਾਕਿਆਂ ਦੀਆਂ ਪ੍ਰੀਤ ਕਥਾਵਾਂ ਰੋਡਾ ਜਲਾਲੀ, ਕਾਕਾ ਪਰਤਾਪੀ, ਸੋਹਣਾ-ਜੈਨੀ ਅਤੇ ਇੰਦਰ ਬੇਗੋ ਆਦਿ ਪੰਜਾਬੀ ਲੋਕ ਮਾਨਸ ਦੀਆਂ ਹਰਮਨ ਪਿਆਰੀਆਂ ਹਨ ਜਿਨ੍ਹਾਂ ਨੂੰ ਅਨੇਕਾਂ ਲੋਕ ਕਵੀਆਂ ਨੇ ਅਪਣੇ ਕਿੱਸਿਆਂ ਵਿੱਚ ਸਾਂਭਿਆ।
 ਮੱਧਕਾਲ ਦੀਆਂ ਇਹਨਾਂ ਮੁਹੱਬਤੀ ਰੂਹਾਂ ਨੇ ਆਪਣੀ ਮੁਹੱਬਤ ਅਥਵਾ ਪਿਆਰ ਦੀ ਪੂਰਤੀ ਲਈ ਉਸ ਸਮੇਂ ਦੇ ਸਮਾਜ ਦਾ ਬਹਾਦਰੀ ਨਾਲ ਟਾਕਰਾ ਕੀਤਾ ਅਤੇ ਸਮਾਜਕ ਅਤੇ ਧਾਰਮਕ ਵਰਜਣਾ, ਮਨਾਹੀਆਂ ਅਤੇ ਬੰਦਸ਼ਾਂ ਨੂੰ ਤੋੜਕੇ ਅਪਣੀਆਂ ਜਾਨਾਂ ਤਕ ਵਾਰ ਦਿੱਤੀਆਂ ।ਉਹਨਾਂ ਸਖਸ਼ੀ ਆਜ਼ਾਦੀ ਦੀ ਲੜਾਈ ਲੜਕੇ ਇਤਿਹਾਸ ਸਿਰਜਿਆ।ਲੋਕ ਨਾਇਕ ਵਜੋਂ ਨਿਭਾਏ ਇਤਿਹਾਸਕ ਰੋਲ ਕਰਕੇ ਹੀ ਪੰਜਾਬ ਦਾ ਲੋਕ ਮਾਨਸ ਉਹਨਾਂ ਨੂੰ ਅਪਣੇ ਚੇਤਿਆਂ ਵਿੱਚ ਵਸਾਈ ਬੈਠਾ ਹੈ।
 ਪ੍ਰੀਤ ਗਾਥਾਵਾਂ ਨੂੰ ਕੇਵਲ ਪੰਜਾਬੀ ਕਿੱਸਾਕਾਰਾਂ ਨੇ ਹੀ ਅਪਣੀਆਂ ਰਚਨਾਵਾਂ ਦਾ ਆਧਾਰ ਨਹੀਂ ਬਣਾਇਆ ਬਲਿਕ ਪੰਜਾਬ ਦੇ ਲੋਕ ਮਾਨਸ ਵਿਸ਼ੇਸ਼ ਕਰਕੇ ਪੰਜਾਬ ਦੀਆਂ ਮੁਟਿਆਰਾਂ ਨੇ ਵੀ ਪ੍ਰੀਤ ਨਾਇਕਾਂ ਬਾਰੇ ਸੈਂਕੜੇ ਲੋਕ ਗੀਤਾਂ ਦੀ ਸਿਰਜਣਾ ਕੀਤੀ ਹੈ ਜਿਨ੍ਹਾਂ ਨੂੰ ਆਧਾਰ ਬਣਾ ਕੇ ਇਹ ਪ੍ਰੀਤ ਗਾਥਾਵਾਂ ਪਾਠਕਾਂ ਦੇ ਰੂ-ਬ-ਰੂ ਕੀਤੀਆਂ ਜਾ ਰਹੀਆਂ ਹਨ।
                                        ਸੁਖਦੇਵ ਮਾਦਪੁਰੀ
                  Forever Learning
              ISBN 978-93-82837-35-0
             9 l789382  837350       
                  www.unistarbooks.com        150/