ਹਾਏ ਵੇ ਪੁੰਨੂੰ ਜਾਲਮਾ
ਹਾਏ ਵੇ ਦਿਲਾਂ ਦਿਆ ਮਹਿਰਮਾਂ
ਸੁੱਤੀ ਨੂੰ ਛੱਡ ਕੇ ਨਾ ਜਾਈਂ ਵੇ।
ਉਠ ਵੇ ਵੀਰਾ ਸੁੱਤਿਆ
ਕੋਈ ਪੱਕਾ ਮਹਿਲ ਚੁਣਾ
ਵਿੱਚ ਵਿੱਚ ਰਖ ਦੇ ਮੋਰੀਆਂ
ਦੇਖਾਂ ਪੁੰਨੂੰ ਦਾ ਰਾਹ
ਹਾਏ ਵੇ ਪੁੰਨੂੰ ਜ਼ਾਲਮਾਂ
ਹਾਏ ਵੇ ਦਿਲਾਂ ਦਿਆ ਮਹਿਰਮਾਂ
ਸੁੱਤੀ ਨੂੰ ਛੱਡਕੇ ਨਾ ਜਾਈਂ ਵੇ।
ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਵਾਂ ਚੜ੍ਹਾ
ਚੰਗੇ ਜਿਹੇ ਨੂੰ ਦੇਖ ਕੇ
ਤੈਨੂੰ ਦੇਵਾਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾਂ
ਹਾਏ ਵੇ ਦਿਲਾਂ ਦਿਆ ਮਹਿਰਮਾਂ
ਸੁੱਤੀ ਨੂੰ ਛੱਡ ਕੇ ਨਾ ਜਾਈਂ ਵੇ।
ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਈਂ ਚੜ੍ਹਾ
ਚੰਗੇ ਜਿਹੇ ਨੂੰ ਦੇਖ ਕੇ
ਮੈਥੋਂ ਛੋਟੀ ਨੂੰ ਲਈਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾਂ
ਹਾਏ ਵੇ ਦਿਲਾਂ ਦਿਆ ਮਹਿਰਮਾਂ
ਸੁੱਤੀ ਨੂੰ ਛੱਡ ਕੇ ਨਾ ਜਾਈਂ ਵੇ।
ਪਰ ਪ੍ਰਦੇਸ਼ੀ ਪੁੰਨੂੰ ਨੂੰ ਲਾਦੀ ਲਦ ਕੇ ਲੈ ਜਾਂਦੇ ਹਨ।ਗੋਰੀ ਨੂੰ ਉਸਦੀ ਮਾਂ ਪੁੰਨੂੰ ਦਾ ਪਿੱਛਾ ਕਰਨ ਤੋਂ ਹੋੜਦੀ ਹੈ :
ਲਾਦੀ ਲਦ ਗਏ
ਕੀਲੇ ਪਟ ਗਏ
ਭਾਵੇਂ ਮਾਏਂ ਸੁਣੇ
ਭਾਵੇਂ ਪਿਓ ਸੁਣੇ
ਮੈਂ ਤਾਂ ਉਠ ਜਾਣੈ
22/ ਇਸ਼ਕ ਸਿਰਾਂ ਦੀ ਬਾਜ਼ੀ