ਦਾ ਸਰਹਾਣਾ ਲਾ ਕੇ ਸੌਂ ਗਿਆ।
ਸਾਹਿਬਾਂ ਨੇ ਕਈ ਵਾਰੀ ਉਹਨੂੰ ਜਗਾਇਆ ਵੀ ਪਰ ਮਿਰਜ਼ਾ ਘੂਕ ਸੁੱਤਾ ਰਿਹਾ।
ਘੋੜਿਆਂ ਦੀਆਂ ਟਾਪਾਂ ਨੇੜੇ ਆਉਂਦੀਆਂ ਗਈਆਂ। ਸਾਹਿਬਾਂ ਵੇਖਿਆ ਉਹਦਾ ਭਰਾ ਸ਼ਮੀਰ ਵਾਹਰ ਸਮੇਤ ਉਨ੍ਹਾਂ ਵੱਲ ਵਧ ਰਿਹਾ ਸੀ। ਉਸ ਮਿਰਜ਼ੇ ਨੂੰ ਹਲੂਣਿਆਂ, "ਮਿਰਜ਼ਿਆ ਜਾਗ ਖੋਲ੍ਹ ਵੈਰੀ ਸਿਰ 'ਤੇ ਪੁੱਜ ਗਏ ਨੇ।"
ਦੋ ਵਾਹਰਾਂ ਦੇ ਵਿਚਕਾਰ ਉਹ ਘੇਰੇ ਗਏ। ਮਿਰਜ਼ੇ ਨੇ ਬੜੀ ਬਹਾਦਰੀ ਨਾਲ ਉਨ੍ਹਾਂ ਦਾ ਮੁਕਾਬਲਾ ਕੀਤਾ। ਉਹਦਾ ਇਕ-ਇਕ ਤੀਰ ਕਈਆਂ ਦੇ ਹੋਸ਼ ਭੁਲਾ ਦਿੰਦਾ। ਸੈਆਂ ਬਾਹਵਾਂ ਦਾ ਮੁਕਾਬਲਾ ਉਹ ਕਦੋਂ ਤੱਕ ਕਰਦਾ। ਉਹਦਾ ਗੇਲੀ ਜਿਹਾ ਸੁੰਦਰ ਸਰੀਰ ਤੀਰਾਂ ਨਾਲ ਛਲਣੀ ਛਲਣੀ ਹੋ ਗਿਆ।
ਅੰਤ ਸਾਹਿਬਾਂ ਵੀ ਆਪਣੇ ਪੇਟ ਵਿੱਚ ਕਟਾਰ ਮਾਰ ਕੇ ਮਿਰਜ਼ੇ ਦੀ ਲੋਥ ’ਤੇ ਜਾ ਡਿੱਗੀ। ਬੱਕੀ ਆਪਣੇ ਪਿਆਰੇ ਮਿਰਜ਼ੇ ਦੀ ਲੋਥ ਕੋਲ਼ ਖੜੀ ਹੰਝੂ ਕੇਰਦੀ ਰਹੀ।
ਤੇ ਇੰਜ ਮਿਰਜ਼ਾ ਪੰਜਾਬ ਦੇ ਲੋਕਾਂ ਦੇ ਦਿਲਾਂ ਦਾ ਨਾਇਕ ਬਣ ਗਿਆ ਤੇ ਉਹਦੀਆਂ ਘਰ ਘਰ ਵਾਰਾਂ ਛਿੜ ਪਈਆਂ:
ਤੇਰੀ ਮੇਰੀ ਲੱਗੀ ਦੋਸਤੀ
ਪੜ੍ਹਦਾ ਨਾਲ਼ ਪਿਆਰਾਂ
ਸਾਹਿਬਾਂ ਨਾਲ ਲੜਾਵੇ ਨੇਤਰ
ਕਹਿੰਦੇ ਲੋਕ ਹਜ਼ਾਰਾਂ
ਮਿਰਜ਼ੇ ਯਾਰ ਦੀਆਂ
ਘਰ ਘਰ ਛਿੜੀਆਂ ਵਾਰਾਂ।
ਹੀਰਿਆ ਹਰਨਾ ਬਾਗ਼ੀਂ ਚਰਨਾ
ਬਾਗ਼ੀਂ ਤਾਂ ਹੋ ਗਈ ਚੋਰੀ
ਪਹਿਲੋਂ ਲੰਘ ਗਿਆ ਕੈਂਠੇ ਵਾਲਾ
ਮਗਰੋਂ ਲੰਘ ਗਈ ਗੋਰੀ
ਬੁੱਕ-ਬੁੱਕ ਰੋਂਦੀ ਸਾਹਿਬਾਂ ਬਹਿਕੇ
ਜਿੰਦ ਗ਼ਮਾਂ ਨੇ ਖੋਰੀ
ਕੂਕਾਂ ਪੈਣਗੀਆਂ-
ਨਿਹੁੰ ਨਾ ਲਗਦੇ ਜ਼ੋਰੀ।
ਹੁਜ਼ਰੇ ਸ਼ਾਹ ਹਕੀਮ ਦੇ
ਇੱਕ ਜੱਟੀ ਅਰਜ਼ ਕਰੇ
ਮੈਂ ਬੱਕਰਾ ਦੇਨੀ ਆਂ ਪੀਰ ਦਾ
31/ ਇਸ਼ਕ ਸਿਰਾਂ ਦੀ ਬਾਜ਼ੀ