ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/49

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਅਸੀਂ ਇੱਕ ਢਿੱਡ ਲੱਤਾਂ ਦੇ ਲਈਆਂ
ਇਕ ਮਾਂ ਦਾ ਚੁੰਘਿਆ ਸੀਰ।

ਮਿਰਜ਼ਾ ਜੋਧਿਆਂ ਵਾਂਗ ਕੱਲਾ ਲੜਿਆ। ਉਹਦੀ ਮੌਤ ਤੇ ਪੰਜਾਬ ਦੀ ਆਤਮਾ ਕੁਰਲਾ ਉੱਠੀ:

ਵਿੰਗ ਤੜਿੰਗੇਏ ਟਾਹਲੀਏ
ਤੇਰੇ ਹੇਠ ਮਿਰਜ਼ੇ ਦੀ ਡੋਰ
ਜਿੱਥੇ ਮਿਰਜ਼ਾ ਵੱਢਿਆ
ਉੱਥੇ ਰੋਣ ਤਿੱਤਰ ਤੇ ਮੋਰ
ਮਹਿਲਾਂ 'ਚ ਰੋਂਦੀਆਂ ਰਾਣੀਆਂ
ਕਬਰਾਂ 'ਚ ਰੱਖੋ ਮੋਰ।

ਸਦੀਆਂ ਬੀਤਣ ਮਗਰੋਂ ਵੀ ਮਿਰਜ਼ਾ ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਦਾ ਹੈ। ਮਿਰਜ਼ਾ ਸਾਹਿਬਾਂ ਦੀ ਪ੍ਰੀਤ ਕਹਾਣੀ ਪੰਜਾਬੀ ਸਾਹਿਤ ਦੇ ਵੀਰ ਕਾਵਿ ਅਤੇ ਪ੍ਰੀਤ ਸਾਹਿਬ ਵਿੱਚ ਇਕ ਵਿਲੱਖਣ ਸਥਾਨ ਪ੍ਰਾਪਤ ਕਰ ਗਈ ਹੈ।

33/ ਇਸ਼ਕ ਸਿਰਾਂ ਦੀ ਬਾਜ਼ੀ