ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/56

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਆਪਣੇ ਪੁੱਤ ਦੇ ਵਿਯੋਗ ਵਿੱਚ ਉੱਚ ਹੀ ਅੰਨ੍ਹੀ ਹੋ ਗਈ ਸੀ ਤੇ ਲੂਣਾਂ ਦੀ ਕੁੱਖ ਅਜੇ ਤੀਕ ਹਰੀ ਨਹੀਂ ਸੀ ਹੋਈ। ਸਲਵਾਨ ਨੂੰ ਇਸ ਗੱਲ ਦਾ ਫ਼ਿਕਰ ਸੀ ਕਿ ਉਹਦੇ ਰਾਜ ਦਾ ਵਾਰਸ ਕੋਈ ਨਹੀਂ।

ਘੁੰਮਦਾ-ਘੁੰਮਦਾ ਪੂਰਨ ਪੂਰੇ ਬਾਰ੍ਹਾਂ ਵਰ੍ਹੇ ਮਗਰੋਂ ਜੋਗੀ ਦੇ ਭੇਸ ਵਿੱਚ ਆਪਣੇ ਸ਼ਹਿਰ ਸਿਆਲਕੋਟ ਪੁੱਜਾ। ਸ਼ਹਿਰੋਂ ਬਾਹਰ ਉਜੜੇ ਹੋਏ ਬਾਗ਼ ਵਿੱਚ ਉਹਨੇ ਧੂਣਾ ਤਾਪ ਦਿੱਤਾ ਤੇ ਸਮਾਧੀ ’ਚ ਲੀਨ ਹੋ ਗਿਆ। ਬਾਗ਼ ਹਰਾ ਭਰਾ ਹੋ ਗਿਆ ਤੇ ਇਸ ਦੀ ਮਹਿਕ ਸਾਰੇ ਵਾਤਾਵਰਨ ਵਿੱਚ ਫੈਲ ਗਈ। ਸ਼ਹਿਰ ਵਿੱਚ ਨਵੇਂ ਜੋਗੀ ਦੀ ਚਰਚਾ ਸ਼ੁਰੂ ਹੋ ਗਈ। ਰਾਜੇ ਦੇ ਕੰਨੀਂ ਵੀ ਕਰਾਮਾਤੀ ਜੋਗੀ ਦੀ ਕਨਸੋਅ ਪਈ...ਉਹਨੇ ਆਪਣੀਆਂ ਰਾਣੀਆਂ ਸਮੇਤ ਜੋਗੀ ਪਾਸ ਜਾ ਕੇ ਵਰ ਮੰਗਣ ਦਾ ਫ਼ੈਸਲਾ ਕਰ ਲਿਆ।

ਸਲਵਾਨ ਰਾਣੀਆਂ ਸਮੇਤ ਧੂਣਾ ਤਾਪਦੇ ਜੋਗੀ ਪਾਸ ਪੁੱਜ ਗਿਆ। ਪੂਰਨ ਨੇ ਅੱਖੀਆਂ ਖੋਲ੍ਹ ਕੇ ਵੇਖਿਆ-ਉਹਦੇ ਮਾਂ-ਬਾਪ ਉਹਦੇ ਸਾਹਮਣੇ ਵਾਲੀ ਬਣੇ ਖਲੋਤੇ ਸਨ... ਉਹਨੇ ਸਤਿਕਾਰ ਵਜੋਂ ਉੱਠ ਕੇ ਆਪਣੀ ਮਾਂ ਇੱਛਰਾਂ ਦੇ ਚਰਨ ਜਾ ਛੂਹੇ।

ਉਹਦੀ ਛੂਹ ਪ੍ਰਾਪਤ ਕਰਕੇ ਇੱਛਰਾਂ ਬੋਲੀ, “ਵੇ ਪੁੱਤ ਜੋਗੀਆ, ਤੂੰ ਤਾਂ ਮੇਰਾ ਪੁੱਤ ਪੂਰਨ ਲਗਦੈ...।"

ਕਹਿੰਦੇ ਹਨ ਆਪਣੇ ਪੁੱਤ ਪੂਰਨ ਦੀ ਛੂਹ ਪ੍ਰਾਪਤ ਕਰਦੇ ਹੀ ਇੱਛਰਾਂ ਦੀਆਂ ਅੱਖਾਂ ਵਿੱਚ ਮੁੜ ਜੜ ਪਰਤ ਆਈ ਅਤੇ ਉਹਦੀਆਂ ਛਾਤੀਆਂ ਵਿੱਚੋਂ ਮਮਤਾ ਦਾ ਦੁੱਧ ਛਲਕ ਪਿਆ।

ਪੂਰਨ ਦੇ ਮੁਖੜੇ 'ਤੇ ਅਨੁਠਾ ਜਮਾਲ ਸੀ।

ਸਲਵਾਨ ਸੁੰਨ ਹੋਇਆ ਖੜੋਤਾ ਸੀ... ਉਸ ਦੇ ਬੁੱਲ੍ਹ ਫਰਕ ਰਹੋ ਸਨ ਪਰੰਤੂ ਬੋਲਾਂ ਦਾ ਰੂਪ ਨਹੀਂ ਸੀ ਧਾਰ ਰਹੇ। ਲੂਣਾਂ ਨੇ ਬੜੀ ਅਧੀਨਗੀ ਨਾਲ ਬੇਨਤੀ ਕੀਤੀ, “ਜੋਗੀ ਜੀ, ਸਾਡੇ 'ਤੇ ਦਿਆ ਕਰੋ! ਰਾਜੇ ਨੂੰ ਇਕ ਪੁੱਤਰ ਦੀ ਦਾਤ ਬਖ਼ਸ਼ੋ।"

“ਪੁੱਤ ਤਾਂ ਰਾਜੇ ਦਾ ਹੁੰਗਾਹੌਰ ਪੁੱਤ ਦੀ ਕੀ ਲੋੜ ਐ," ਜੋਗੀ ਬੁਲ੍ਹੀਆਂ 'ਚ ਮੁਸਕਰਾਇਆ।

“ਜੋਗੀ ਜੀ ਪੁੱਤ ਮੇਰਾ ਹੈ ਨਹੀਂ, ਸੀਗਾ ਪਰ ਕੁਕਰਮ ਕਰਕੇ ਇਸ ਦੁਨੀਆਂ 'ਚ ਨਹੀਂ ਰਿਹਾ।’’ ਰਾਜੇ ਦਾ ਗਲ਼ਾ ਭਰ ਆਇਆ। ਲੂਣਾਂ ਦੇ ਸਬਰ ਦਾ ਪਿਆਲਾ ਛਲਕ ਪਿਆ... ਉਹਦੀਆਂ ਅੱਖੀਆਂ ਚੋਂ ਪਛਤਾਵੇ ਦੇ ਹੰਝੂ ਵਹਿ ਤੁਰੇ। ਜੋਗੀ ਦੇ ਮਸਤਕ ਦਾ ਤੇਜ਼ ਹੀ ਐਨਾ ਸੀ ਕਿ ਉਸਨੇ ਆਪਣੇ ਜੁਰਮ ਦਾ ਇਕਬਾਲ ਕਰਦਿਆਂ ਆਖਿਆ, ‘‘ਜੋਗੀ ਜੀ ਕਸੂਰ ਤਾਂ ਮੇਰਾ ਹੀ ਹੈ ਮੇਰੇ ਪਾਸੋਂ ਪੂਰਨ ਦੇ ਹੁਸਨ ਦੀ ਝਾਲ ਝੱਲੀ ਨਹੀਂ ਸੀ ਗਈ-ਮੈਂ ਡੋਲ ਗਈ ਸਾਂ ਉਹਦਾ ਕੋਈ ਕਸੂਰ ਨਹੀਂ ਸੀ ਮੈਂ ਹੀ ਉਸ ਤੇ ਝੂਠੀ ਤੋਹਮਤ ਲਾਈ ਸੀ..."

ਇਹ ਸੁਣਦੇ ਸਾਰ ਹੀ ਸਲਵਾਨ ਨੇ ਮਿਆਨ ਵਿੱਚੋਂ ਤਲਵਾਰ ਧੂਹ ਲਈ ਤੇ ਲੂਣਾਂ ਦਾ ਗਲ਼ ਵੱਢਣ ਲਈ ਬਾਂਹ ਉਲਾਰੀ।

40/ ਇਸ਼ਕ ਸਿਰਾਂ ਦੀ ਬਾਜ਼ੀ