ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/59

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ


ਜਿੰਦ ਨਿਕਲੂ ਗਰਨਾ ਕੇ
ਤੇਰੇ ਮੂਹਰੇ ਹੱਥ ਬੰਨ੍ਹਦੀ-
ਚੜ੍ਹ ਜਾ ਸੇਜ ਤੇ ਆ ਕੇ

ਮਾਈ ਮਾਈ ਪਿਆ ਭੌਂਕਦੈਂ
ਕਿੱਥੋਂ ਲਗਦੀ ਮਾਈ
ਤੇਰੀ ਖਾਤਰ ਨਾਲ ਸ਼ੌਂਕ ਦੇ
ਸੁੰਦਰ ਸੋਜ ਬਛਾਈ
ਰਾਣ ਪਰਮਾਣ ਦੌਹਾਂ ਦਾ ਇੱਕੋ
ਝੜੀ ਰੂਪ ਨੇ ਲਾਈ
ਗਲ਼ ਦੇ ਨਾਲ ਲਗਾ ਲੈ ਮੈਨੂੰ
ਕਰ ਸੀਨੇ ਸਰਦਾਈ
ਮੇਵੇ ਰੱਤ-ਰੁੱਤ ਦੇ-
ਮਸਾਂ ਜੁਆਨੀ ਆਈ

ਮਾਈ ਮਾਈ ਪਿਆ ਭੌਂਕਦੈਂ
ਕਿੱਥੋਂ ਸਾਕ ਬਣਾਇਆ
ਕਿੱਥੋਂ ਲਗਦੀ ਮਾਤਾ ਤੇਰੀ
ਕਦ ਮੈਂ ਸੀਰ ਚੁੰਗਾਇਆ
ਉਹੀ ਲਗਦੀ ਮਾਤਾ ਪੂਰਨਾ
ਜੀਹਨੇ ਪੇਟੋਂ ਜਾਇਆ
ਚਲ ਸ਼ਤਾਬੀ ਬੈਠ ਪਲੰਘ ਤੇ
ਕਿਉਂ ਨਖ਼ਰੇ ਵਿੱਚ ਆਇਆ
ਲੂਣਾਂ ਰਾਣੀ ਨੇ-
ਹੱਥ ਬੀਣੀ ਨੂੰ ਪਾਇਆ

ਮਨ ਨੂੰ ਮੋੜ ਕੇ ਬੈਠ ਪਾਪਣੇ
ਤੋਂ ਕਿਉਂ ਨੀਤ ਡੁਲਾਈ
ਉਹ ਤਾਂ ਮੇਰਾ ਪਿਤਾ ਹੈ ਲਗਦਾ
ਜੀਹਨੇ ਤੂੰ ਪਰਨਾਈ
ਮਾਂ ਪੁੱਤ ਦੀ ਗੱਲ ਕਦੇ ਨਾ ਬਣਦੀ
ਉਲਟੀ ਨਦੀ ਚਲਾਈ
ਪੂਰਨ ਹੱਥ ਬੰਨ੍ਹਦਾ-
ਤੂੰ ਹੈਂ ਧਰਮ ਦੀ ਮਾਈ

43 ਇਸ਼ਕਾ ਸਿਰਾਂ ਦੀ ਬਾਜ਼ੀ