ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/70

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਵਾਟਾਂ ਕੱਛਦਾ ਦਰੀਏ ਦਾ ਕਾਫ਼ਲਾ ਕੁਰੂਕਸ਼ੇਤਰ ਦੀ ਧਰਤੀ 'ਤ ਥਾਨੇਸਰ ਦੇ ਪੜਾ ਤੇ ਜਾ ਪੁੱਜਾ..... ਮਲਕੀ ਵੀ ਮਗਰੇ ਪਹੁੰਚ ਗਈ। ਉਹਨੇ ਭਿੱਛਿਆ ਮੰਗਣ ਲਈ ਇਕ ਮਹਿਲ ਅੱਗੇ ਜਾ ਅਲਖ ਜਗਾਈ।ਦੇਵਨੇਤ ਨਾਲ ਇਹ ਮਹਿਲ ਅਕਬਰ ਦੀ ਰਾਜਪੂਤ ਰਾਣੀ ਦੀ ਧੀ ਜਮਨਾ ਦਾ ਸੀ। ਭਿੱਛਿਆ ਪਾਉਣ ਆਈ ਜਮਨਾ ਦੀ ਗੋਲੀ ਨੇ ਭਰ ਜ਼ੋਬਨ ਮੁਟਿਆਰ ਜੋਗਣ ਦੇ ਦਰਦ ਨੂੰ ਮਹਿਸੂਸ ਕਰਦਿਆਂ ਪੁੱਛਿਆ।

ਪੁੱਛਦੀ ਹੈ ਗੋਲੀ ਕਿਧਰੋਂ ਤੂੰ ਆਈ ਨੀ
ਚੰਦ ਜਿਹੇ ਮੁਖ ਤੇ ਸਵਾਹ ਲਾਈ ਨੀ
ਕਿਹੜੀ ਗੱਲੋਂ ਭੈਣਾਂ ਨੂੰ ਹੋਈ ਫ਼ਕੀਰ ਨੀ
ਤਨ ਤੇ ਨਾ ਕੋਈ ਦਿਸਦੀ ਨਾ ਲੀਰ ਨੀ
ਦੱਸ ਤੈਨੂੰ ਕਿਸ ਨੇ ਮੰਗਣ ਚਾੜ੍ਹਿਆ
ਹੁੰਦਾ ਏ ਮਲੂਮ ਦੁੱਖਾਂ ਨੇ ਲਤਾੜਿਆ
ਹੁਸਨ ਕਮਾਲ ਨੀ ਪਰੀ ਦੇ ਤੁਲ ਦਾ
ਇਕ ਇਕ ਨੈਣ ਨੀ ਕਰੋੜ ਮੁੱਲ ਦਾ।

(ਬਖ਼ਸ਼ੀ ਈਸਾਈ)

ਗੋਲੀ ਮਲਫਕੀ ਨੂੰ ਆਪਣੀ ਰਾਣੀ ਜਮਨਾ ਦੇ ਕੋਲ ਲੈ ਗਈ। ਮਲਕੀ ਦੀ ਸੂਰਤ ਵੇਖ ਜਮਨਾ ਦੇ ਮਨ ਵਿੱਚ ਸੁੱਤੀ ਵੇਦਨਾ ਜਾਗ ਪਈ, ਉਹਨੂੰ ਇੰਜ ਜਾਪਿਆ ਜਿਵੇਂ ਉਹ ਉਹਦੀ ਨਿੱਕੀ ਭੈਣ ਹੋਵੇ ਦੁੱਖਾਂ ਨਾਲ ਭੰਨੀ ਹੋਈ ..... ਤਰਸ ਭਰੀਆਂ ਨਜ਼ਰਾਂ ਨਾਲ ਨਿਹਾਰਦੀ ਹੋਈ ਜਮਨਾ ਨੇ ਉਹਨੂੰ ਆਪਣੀ ਵੇਦਨਾ ਸੁਣਾਉਣ ਲਈ ਆਖਿਆ। ਮਲਕੀ ਨੇ ਬਿਨਾਂ ਕਿਸੇ ਸੰਕੇਚ ਤੋਂ ਸਾਰੀ ਵਿੱਥਿਆ ਸੁਣਾ ਦਿੱਤੀ ਤੇ ਇਹ ਵੀ ਦੱਸ ਦਿੱਤਾ ਕਿ ਉਹਦਾ ਚਾਚਾ ਦਰੀਆ ਉਸ ਨੂੰ ਬਾਦਸ਼ਾਹ ਅਕਬਰ ਨਾਲ ਪਨਾਉਣਾ ਚਾਹੁੰਦਾ ਹੈ ਜਿਸ ਕਰਕੇ ਉਹ ਉਹਦੇ ਬਾਪ, ਭਰਾਵਾਂ ਅਤੇ ਉਹਦੇ ਪਤੀ ਨੂੰ ਬੰਦੀ ਬਣਾ ਕੇ ਲਿਆਇਆ ਹੈ।

 ਜਮਨਾ ਆਪਣੇ ਬੁੱਢੇ ਬਾਪ ਦੇ ਸ਼ੌਕਾਂ ਤੋਂ ਭਲੀ ਪ੍ਰਕਾਰ ਜਾਣੂ ਸੀ.... ਸ਼ਹਿਜ਼ਾਦਾ ਸਲੀਮ ਦੀ ਮਹਿਬੂਬਾ ਅਨਾਰਕਲੀ ਨੂੰ ਅਕਬਰ ਨੇ ਇਸ ਲਈ ਮਰਵਾ ਦਿੱਤਾ ਸੀ ਕਿਉਂਕਿ ਉਹ ਉਸ ਦੀ ਰਖੇਲ ਨਹੀਂ ਸੀ ਬਣੀ। ਜਮਨਾ ਆਪਣੀ ਬੁੱਢੀ ਮਾਂ ਲਈ ਨਵੀਂ ਸੌਂਕਣ ਕਿਵੇਂ ਬਰਦਾਸ਼ਤ ਕਰ ਸਕਦੀ ਸੀ।ਦਰੀਏ ਦੀ ਇਹ ਕਰਤੂਤ ਸੁਣ ਕੇ ਉਹ ਗੁੱਸੇ ਨਾਲ ਲਾਲ ਪੀਲੀ ਹੋ ਗਈ ਤੇ ਦਰੀਏ ਨੂੰ ਤੁਰੰਤ ਆਪਣੇ ਮਹਿਲੀਂ ਬੁਲਾ ਕੇ ਬੰਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਸੁਣਾ ਦਿੱਤਾ। ਮਲਕੀ ਨੂੰ ਉਸ ਨੇ ਆਪਣੇ ਕੋਲ ਹੀ ਰੱਖ ਲਿਆ ਤੇ ਇਹ ਵਿਸ਼ਵਾਸ ਦਵਾਇਆ ਕਿ ਉਸ ਨੂੰ ਬਾਦਸ਼ਾਹ ਅਕਬਰ ਵੱਲੋਂ ਪੂਰਾ ਇਨਸਾਫ਼ ਮਿਲੇਗਾ।

ਦਰੀਏ ਦਾ ਨਿਸ਼ਾਨਾ ਤਾਂ ਅਕਬਰ ਦੇ ਦਰਬਾਰ ਵਿੱਚ ਉੱਚ ਪਦਵੀ ਪ੍ਰਾਪਤ ਕਰਨ ਦਾ ਸੀ..... ਉਹਦੇ ਲਈ ਅਕਬਰ ਦੀਆਂ ਨਜ਼ਰਾਂ ਵਿੱਚ ਬਾਗੀ ਦਰਸਾਏ ਗਏ

54/ ਇਸ਼ਕ ਸਿਰਾਂ ਦੀ ਬਾਜ਼ੀ