ਡੂੰਘੀ ਦੱਬ ਦਿੱਤੀ। ਇੱਕ ਟਟੀਹਰੀ ਦੀ ਦਿਲ-ਚੀਰਵੀਂ ਆਵਾਜ਼ ਹੌਲ਼ੇ-ਹੌਲ਼ੇ ਮੱਧਮ ਪੈਂਦੀ ਗਈ :
ਪਰਤਾਪੀ ਦੇ ਅਚਾਨਕ ਗਾਇਬ ਹੋਣ 'ਤੇ ਪਿੰਡ ਵਿੱਚ ਰੌਲ਼ਾ ਪੈ ਗਿਆ।
ਕੋਈ ਆਖੇ : “ਪਰਤਾਪੀ ਕਾਕੇ ਪਾਸ ਨਾਭੇ ਨੱਸ ਗਈ ਹੈ।" ਕਿਸੇ ਕਿਹਾ, “ਪਰਤਾਪੀ ਨੂੰ ਕਾਹਨ ਸਿੰਘ ਹੋਰਾਂ ਮਰਵਾ ਦਿੱਤਾ ਹੈ।" ਆਖਰ ਸ਼ੋਹਰੇ ਸ਼ੋਹਰੀ ਹੁੰਦੀ ਗਈ। ਕਿਸੇ ਥਾਣੇ ਜਾ ਮੁਖ਼ਬਰੀ ਕੀਤੀ। ਪਰਤਾਪੀ ਦਾ ਕਤਲ ਹੋਇਆਂ ਛੇ ਮਹੀਨੇ ਲੰਘ ਚੁੱਕੇ ਸਨ।
ਪੁਲੀਸ ਆਈ, ਸਾਰੇ ਪਿੰਡ ਦੀ ਮਾਰ ਕੁਟਾਈ ਕੀਤੀ ਗਈ ਪਰ ਪਰਤਾਪੀ ਦਾ ਕਿੱਧਰੇ ਥਹੁ-ਪਤਾ ਨਾ ਲੱਗਾ।
ਅੰਗਰੇਜ਼ ਬਾਰਬਟਨ ਜਿਹੜਾ ਉਸ ਸਮੇਂ ਲੁਧਿਆਣੇ ਦਾ ਸੁਪਰਡੈਂਟ ਪੁਲੀਸ ਸੀ, ਇਸ ਕੇਸ ਦੀ ਪੜਤਾਲ ਵਾਸਤੇ ਰੁਪਾਲੋਂ ਆਇਆ। ਉਸ ਦੇ ਨਾਲ ਦੋ ਸੌ ਸਿਪਾਹੀ ਸਨ। ਉਸ ਆਲ਼ੇ-ਦੁਆਲੇ ਦੇ ਸਾਰੇ ਪਿੰਡ ਸੱਦ ਲਏ। ਫੇਰ ਵੀ ਕੁਝ ਪਤਾ ਨਾ ਲੱਗਾ। ਬਾਰਬਟਨ ਹੁਸ਼ਿਆਰ ਬਹੁਤ ਸੀ। ਉਹ ਉੱਥੇ ਕਈ ਦਿਨ ਰਿਹਾ। ਉਹ ਆਥਣ ਸਮੇਂ ਬਾਹਰ ਬੈਠੀਆਂ ਔਰਤਾ ਪਾਸ ਚੋਰੀ ਬੈਠ ਕੇ ਉਨ੍ਹਾਂ ਦੀਆਂ ਗੱਲਾਂ ਸੁਣਦਾ ਰਹਿੰਦਾ। ਇਕ ਦਿਨ ਉਸ ਨੂੰ ਪਰਤਾਪੀ ਦੇ ਭੋਲੀ ਨਾਲ਼ ਸਹੇਲਪੁਣੇ ਦਾ ਪਤਾ ਲੱਗਾ। ਉਹਨੇ ਭੋਲੀ ਜਾ ਫੜੀ। ਭੋਲੀ ਨੇ ਪਰਤਾਪੀ ਦੇ ਦਲੇਲ ਨਾਲ ਨਾਭੇ ਜਾਣ ਦੀ ਗੱਲ ਦੱਸ ਦਿੱਤੀ। ਅੱਗੋਂ ਦਲੇਲ ਗੁੱਜਰ ਨੇ ਵਾਅਦਾ ਮੁਆਫ ਗਵਾਹ ਬਣ ਕੇ ਸਾਰੀ ਘਟਨਾ ਸੁਣਾ ਦਿੱਤੀ।
ਕਾਕਾ ਕਿਰਪਾਲ ਸਿੰਘ ਦੀ ਮਾਂ ਅਤਰੀ ਅਤੇ ਸੱਯਦ ਮੁਹੰਮਦ ਸ਼ਾਹ ਹੋਰੀਂ ਫੜ ਲਏ ਗਏ।
ਹੁਣ ਸੁਆਲ ਪਰਤਾਪੀ ਦੀ ਲਾਸ਼ ਲੱਭਣ ਦਾ ਸੀ। ਦਲੇਲ ਦੇ ਦੱਸੇ ਪਤੇ ਤੇ ਹਾਥੀ ਵਾਲੇ ਟਿੱਬੇ ਦੀ ਪੁਟਾਈ ਸ਼ੁਰੂ ਹੋਈ। ਆਲੇ-ਦੁਆਲੇ ਦੇ ਪਿੰਡਾਂ ਨੇ ਜਿਸ ਵਿੱਚ ਮੇਰੇ ਪਿੰਡ ਮਾਦਪੁਰ (ਮਾਦਪੁਰ ਲੋਪੋਂ ਤੋਂ ਇੱਕ ਮੀਲ ਦੂਰ ਹੈ) ਦੇ ਲੋਕ ਵੀ ਸ਼ਾਮਲ ਸਨ ਟਿੱਬੇ ਦੀ ਪੁਟਾਈ ਵਿੱਚ ਮੱਦਦ ਕੀਤੀ।
ਆਖਰ ਪਰਤਾਪੀ ਦੇ ਹੱਡ ਲੱਭ ਪਏ। ਇਸ ਹੱਡ ਲੱਭਣ ਦੀ ਵਾਰਤਾ ਨੂੰ ਸਾਡੇ ਇਲਾਕੇ ਦੇ ਇਕ ਲੋਕ-ਗੀਤ ਨੇ ਹਾਲੇ ਤੀਕਰ ਸਾਂਭ ਰੱਖਿਆ ਹੈ:
ਹੱਡ ਪਰਤਾਪੀ ਦੇ
ਬਟਨ ਸਾਹਿਬ ਨੇ ਟੋਲ਼ੇ
ਅਦਾਲਤ ਵਿੱਚ ਮੁਕੱਦਮਾ ਚੱਲਿਆ। ਸੱਯਦ ਮੁਹੰਮਦ ਸ਼ਾਹ ਨੂੰ ਫਾਂਸੀ ਅਤੇ ਅਤਰੀ ਨੂੰ ਕਾਲ਼ੇ ਪਾਣੀ ਦੀ ਸਜ਼ਾ ਦਿੱਤੀ ਗਈ। ਦਲੇਲ ਗੁਜਰ ਵਾਅਦਾ ਮੁਆਫ਼ ਗਵਾਹ ਹੋਣ ਕਾਰਨ ਛੱਡ ਦਿੱਤਾ ਗਿਆ। ਬਜ਼ੁਰਗ ਦੱਸਦੇ ਹਨ ਕਿ ਇਕ ਬੱਦਲਵਾਈ ਵਾਲੇ ਦਿਨ ਜਦੋਂ ਗੁਜਰ ਦਲੇਲ ਵੱਗ ਚਰਾਂਦਾ ਪਰਤਾਪੀ ਦੀ ਮਰਨ ਵਾਲੀ ਥਾਂ ਪੁੱਜਾ ਤਾਂ ਕੜਕਦੀ ਬਿਜਲੀ ਉਸ ਉੱਤੇ ਡਿੱਗੀ ਅਤੇ ਉਹ ਉੱਥੇ ਹੀ ਖੱਖੜੀ-ਖੱਖੜੀ ਹੋ ਗਿਆ।
67/ ਇਸ਼ਕ ਸਿਰਾਂ ਦੀ ਬਾਜ਼ੀ