ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/84

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸੈਂਕੜੇ ਵਰ੍ਹੇ ਬੀਤਣ ਮਗਰੋਂ ਵੀ ਪਰਤਾਪੀ ਦੀ ਦੁਖਾਂਤ ਕਥਾ ਸਾਡੇ ਇਲਾਕੇ ਦੇ ਸੰਵੇਦਨਸ਼ੀਲ ਲੋਕਾਂ ਦੇ ਮਨਾਂ ਉੱਤੇ ਛਾਈ ਹੋਈ ਹੈ। ਜਗੀਰਦਾਰਾਂ ਵਲੋਂ ਕੀਤੇ ਗਏ ਪਰਤਾਪੀ ਦੇ ਕਤਲ ਨੂੰ ਉਹਨਾਂ ਅਜੇ ਤੱਕ ਨਹੀਂ ਭੁਲਾਇਆ। ਉਹ ਪਰਤਾਪੀ ਦੀ ਸੱਚੀ ਸੁੱਚੀ ਪਾਕ ਮੁਹੱਬਤ ਨੂੰ ਸੈਆਂ ਪ੍ਰਣਾਮ ਕਰਦੇ ਹਨ। ਜਦ ਕੋਈ ਬਜ਼ੁਰਗ ਇਸ ਦੀ ਬਾਤ ਪਾਉਂਦਾ ਹੈ ਤਾਂ ਉਸ ਦਾ ਗਲ਼ਾ ਭਰ-ਭਰ ਆਉਂਦਾ ਹੈ ਤੇ ਨੈਣਾਂ ਵਿੱਚ ਅੱਥਰੂ ਸਿਮ ਆਉਂਦੇ ਹਨ ਅਤੇ ਨਿਰਦੋਸ਼ ਮਾਅਸੂਮ ਪਰਤਾਪੀ ਦੇ ਕਤਲ ਦਾ ਦਰਦ ਅਥਰੂਆਂ ਦੇ ਰੂਪ ਵਿੱਚ ਵਹਿ ਤੁਰਦਾ ਹੈ।

68/ ਇਸ਼ਕ ਸਿਰਾਂ ਦੀ ਬਾਜ਼ੀ