ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/88

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਬਾਣੀਆਂ ਸੱਚਮੁੱਚ ਹੀ ਇਸ਼ਕ ਦਾ ਵਿਓਪਾਰ ਕਰਨ ਲਈ ਉਤਾਵਲਾ ਹੋ ਉੱਠਿਆ ਸੀ।

ਖੁੱਲ੍ਹੇ ਡੁੱਲ੍ਹੇ ਪੇਂਡੂ ਵਾਤਾਵਰਣ ਵਿੱਚ ਪਲੀਆਂ ਅੱਲੜ੍ਹ ਮੁਟਿਆਰਾਂ ਭਲਾ ਕਦੋਂ ਵਾਰ ਖਾਲੀ ਜਾਣ ਦੇਂਦੀਆਂ ਨੇ। ਉਨ੍ਹਾਂ ਝਟ ਬੈਗੋ ਦੇ ਮੂੰਹੋਂ ਇਹ ਗੱਲ ਵੀ ਅਖਵਾ ਲਈ

ਸੁਹਣੇ ਜਹੇ ਮੁੱਖ ਵਿੱਚੋਂ ਆਖਿਆ ਮਜਾਜ਼ ਨਾਲ
ਫੂਕੇ ਭਾਵੇਂ ਰੱਖੇ ਮੈਂ ਕੀ ਏਸ ਨੂੰ ਹਟਾਉਣਾ
ਏਹੋ ਜਿਹਾ ਕਾਹਲਾ ਅੱਗ ਲਾਵੇ ਹੁਣੇ ਖੜੀਆਂ ਤੋਂ
ਆਖ ਕੇ ਤੋਂ ਮੈਂ ਕਾਹਨੂੰ ਮੁਖੜਾ ਥਕਾਉਣਾ
ਦੇਖਾਂਗੇ ਤਮਾਸ਼ਾ ਜੇ ਤਾਂ ਅੱਗ ਲਾਉ ਹੱਟੀ ਤਾਈਂ
ਇਹੋ ਜਹੇ ਲੁੱਚੇ ਨੇ ਕੀ ਇਸ਼ਕ ਕਮਾਉਣਾ
ਕਰਦਾ ਮਖੌਲ ਘੰਟਾ ਹੋ ਗਿਆ ਨਰੈਣ ਸਿੰਘਾ
ਚਲੋ ਭੈਣੋ ਚੱਲੋ ਕਾਹਨੂੰ ਮਗਜ਼ ਖਪਾਉਣਾ

ਨਰੈਣ ਸਿੰਘ)

ਇੰਦਰ ਨੇ ਅੱਖ ਨਾ ਝਮਕਣ ਦਿੱਤੀ। ਮਿੱਟੀ ਦੇ ਤੇਲ ਦੇ ਕਈ ਪੀਪੇ ਉਹਨੇ ਦੁਕਾਨ ਵਿੱਚ ਮਧਿਆ ਦਿੱਤੇ ਤੇ ਲੋਕਾਂ ਦੇ ਰੋਕਦੇ-ਕਦੇ ਦੁਕਾਨ ਨੂੰ ਅੱਗ ਲਾ ਦਿੱਤੀ। ਲਾਟਾਂ ਅਸਮਾਨਾਂ ਨੂੰ ਛੂਹਣ ਲੱਗੀਆਂ।

ਮੁਟਿਆਰਾਂ ਦੀ ਟੋਲੀ ਸਹਿਮੀ-ਸਹਿਮੀ, ਘਬਰਾਈ-ਘਬਰਾਈ ਉੱਥੋਂ ਖਿਸਕ ਤੁਰੀ। ਉਹ ਇਹ ਨਹੀਂ ਸਨ ਜਾਣਦੀਆਂ ਕਿ ਉਨ੍ਹਾਂ ਦਾ ਨਿੱਕਾ ਜਿਹਾ ਮਖੌਲ ਇਹ ਕੁਝ ਕਰ ਗੁਜ਼ਰੇਗਾ।

ਸਾਰਾ ਬਾਜ਼ਾਰ ਅੱਗ ਬੁਝਾਉਣ ਵਿੱਚ ਰੁਝਿਆ ਹੋਇਆ ਸੀ। ਏਧਰ ਇੰਦਰ ਬੇਗੋ ਨੂੰ ਲਭਦਾ ਪਿਆ ਸੀ। ਉਹ ਕਿਧਰੇ ਨਜ਼ਰ ਨਹੀਂ ਸੀ ਆਂਦੀ ਪਈ। ਉਹ ਤਾਂ ਉਹਦਾ ਸਭ ਕੁਝ ਖਸ ਕੇ ਲੈ ਗਈ ਸੀ। ਉਹ ਪਾਗਲਾਂ ਵਾਂਗ ਬੇਗੋ-ਬੇਗੋ ਕੁਕਦਾ ਬੇਗੋ ਦੀ ਭਾਲ ਵਿੱਚ ਨਸ ਟੁਰਿਆ।

ਬੇਗੋ ਹੋਰੀਂ ਆਪਣੇ ਪਿੰਡ ਨੂੰ ਮੁੜ ਆਈਆਂ। ਇੰਦਰ ਹਾਲੋਂ-ਬੇਹਾਲ ਹੋਇਆ ਉਨ੍ਹਾਂ ਦੇ ਮਗਰ ਰਾਵੀ ਦੇ ਪੁਲ 'ਤੇ ਜਾ ਪੁੱਜਾ।ਉਬ ਬੇਗੋ ਅੱਗੇ ਜਾ ਝੋਲੀ ਅੱਡੀ, “ਬੇਗੋ ਤੂੰ ਮੈਨੂੰ ਛੱਡ ਕੇ ਕਿੱਧਰ ਨੂੰ ਟੁਰ ਪਈ ਸੈਂ। ਮੈਂ ਤੇਰੇ ਬਿਨਾਂ ਕੱਲਾ ਕਿਵੇਂ ਰਹਿ ਸਕਦਾ ਹਾਂ। ਮੈਂ ਹੁਣ ਤੇਰੇ ਨਾਲ ਹੀ ਚੱਲਾਂਗਾ, ਤੇਰੀ ਚਾਕਰੀ ਕਰਾਂਗਾ।"

ਮੁਟਿਆਰਾਂ ਨੂੰ ਹੁਣ ਖਹਿੜਾ ਛੁਡਾਉਣਾ ਔਖਾ ਹੋ ਗਿਆ ਸੀ ।

“ਇੰਦਰਾ ਪਿਛਾਂਹ ਮੁੜ ਜਾਂ, ਸਾਡੇ ਮਗਰ ਨਾ ਆਈਂ। ਬੇਗੋ ਦੇ ਬਾਪ ਨੂੰ ਤੂੰ ਨਹੀਂ ਜਾਣਦਾ-ਤੇਰੇ ਟੋਟੇ-ਟੋਰੇ ਕਰਕੇ ਉਹਨੇ ਸਾਹ ਲੈਣੈ।" ਬਲਾਸੋ ਨੇ ਡਰਾਵਾ ਦਿੱਤਾ।

ਪਰੰਤੂ ਇੰਦਰ ਤਾਂ ਆਪਣੇ ਆਪ ਨੂੰ ਬੇਗ ਦੇ ਹਵਾਲੇ ਕਰ ਚੁੱਕਾ ਸੀ। ਇਕ ਬੇਗੋ ਸੀ ਜੀਹਦੇ ਹਿਰਦੇ ਵਿੱਚ ਇੰਦਰ ਲਈ ਕਣੀ ਮਾਤਰ ਵੀ ਪ੍ਰੇਮ ਨਹੀਂ ਸੀ ਜਾਗਿਆ।

72/ ਇਸ਼ਕ ਸਿਰਾਂ ਦੀ ਬਾਜ਼ੀ