ਸਮੱਗਰੀ 'ਤੇ ਜਾਓ

ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/90

ਵਿਕੀਸਰੋਤ ਤੋਂ
ਇਹ ਵਰਕੇ ਦੀ ਤਸਦੀਕ ਕੀਤਾ ਹੈ

ਖੂਨੀ ਦਰਿਆ ਦੀ ਇਕ ਲਹਿਰ ਉਹਨੂੰ ਵੀ ਆਪਣੇ ਨਾਲ ਹੀ ਰੋਹੜ ਕੇ ਲੈ ਗਈ। ਦੋ ਲੋਥਾਂ ਕੱਠੀਆਂ ਵਹਿ ਰਹੀਆਂ ਸਨ।

ਮੁਟਿਆਰਾਂ ਉਦਾਸ-ਉਦਾਸ ਆਪਣੇ ਪਿੰਡ ਨੂੰ ਪਰਤ ਆਈਆਂ। ਉਹ ਸੋਚਦੀਆਂ ਪਈਆਂ ਸਨ ਕਿ ਕਿਹੜੇ ਮੂੰਹ ਨਾਲ ਬੇਗੋ ਦੇ ਮਾਪਿਆਂ ਦੇ ਮੱਥੇ ਲੱਗਣਗੀਆਂ।

ਇਸ ਪ੍ਰੀਤ ਕਹਾਣੀ ਨੂੰ ਵਾਪਰਿਆਂ ਭਾਵੇਂ ਇਕ ਸਦੀ ਤੋਂ ਵੱਧ ਸਮਾਂ ਬੀਤ ਗਿਆ ਹੈ, ਪਰੰਤੂ ਇਸ ਦੀ ਅਮਿਟ ਪਿਆਰ ਛੂਹ ਅੱਜ ਵੀ ਪੰਜਾਬ ਦੇ ਲੋਕ ਮਾਨਸ ਦੇ ਹਿਰਦਿਆਂ ਨੂੰ ਠਾਰ ਰਹੀ ਹੈ। ਉਹ ਇੰਦਰ ਬੇਗੋ ਦੇ ਕਿੱਸੇ ਨੂੰ ਲਟਕਾਂ ਨਾਲ਼ ਗਾ ਕੇ ਆਨੰਦ ਮਾਣਦੇ ਹਨ।

74/ ਇਸ਼ਕ ਸਿਰਾਂ ਦੀ ਬਾਜ਼ੀ