ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/92

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਕੀ ਅਸਮਾਨੀ ਹੂਰ
ਸੁਹਣੀ ਦਿੱਸੀਂ ਫੁਲ ਵਾਂਗ
ਤੈਥੋਂ ਮੈਲ਼ ਰਹੀ ਏ ਦੂਰ
ਤੈਨੂੰ ਵੇਖਣ ਆਉਂਦੇ
ਹੋ ਹੋ ਜਾਂਦੇ ਚੂਰ
ਤਾਬ ਨਾ ਕੋਈ ਝੱਲਦਾ
ਤੇਰਾ ਏਡਾ ਚਮਕੇ ਨੂਰ
ਘਰ ਲੁਹਾਰਾਂ ਜੰਮੀਓਂ
ਜਿਵੇਂ ਕੱਲਰ ਉੱਗਾ ਰੁੱਖ
ਜੀਵਨ ਤੈਨੂੰ ਵੇਖ ਕੇ
ਤੇ ਭੁੱਲਣ ਸਾਰੇ ਦੁੱਖ
ਫਟਕਣ ਪੰਛੀ ਵੇਖ ਕੇ
ਤੇਰਾ ਸੁਹਣਾ ਮੁੱਖ
ਜੋ ਵੇਖੇ ਵਿੱਚ ਸੁਹਾਂ ਦੇ
ਤੇਰੀ ਵੀ ਲਹਿਜੇ ਭੁੱਖ

ਜਲਾਲੀ ਨੇ ਵੀ ਰੋਡੇ ਫ਼ਕੀਰ ਦੀ ਮਹਿਮਾ ਸੁਣੀ।ਉਹ ਇਕ ਦਿਨ ਆਪਣੀਆਂ ਸਹੇਲੀਆਂ ਨਾਲ ਬਾਗ਼ ਵਿੱਚ ਜਾ ਪੁੱਜੀ। ਰੋਡਾ ਸਮਾਧੀ ਲਾਈ ਸਿਮਰਨ ਕਰ ਰਿਹਾ ਸੀ। ਸਾਰੀਆਂ ਨਮਸਕਾਰ ਕਰਕੇ ਬੈਠ ਗਈਆਂ। ਰੋਡੇ ਅੱਖ ਨਾ ਝਮਕੀ, ਬਸ ਮਸਤ ਰਿਹਾ।

ਜਲਾਲੀ ਸਿਮਰਨ ਕਰੈਂਦੇ ਰੋਡੇ ਵੱਲ ਤੱਕਦੀ ਰਹੀ, ਮੁਸਕਾਨਾਂ ਬਖੇਰਦੀ ਰਹੀ। ਕੋਈ ਰਾਂਗਲਾ ਸੁਪਨਾਉਹਨੂੰ ਸਾਕਾਰ ਹੁੰਦਾ ਜਾਪਿਆ। ਹੁਸਨ ਦਾ ਬੁੱਤ ਬਣਿਆਂ ਰੋਡਾ ਜਲਾਲੀ ਦੇ ਧੁਰ ਅੰਦਰ ਦਿਲ ਵਿੱਚ ਲਹਿ ਗਿਆ। ਜਲਾਲੀ ਆਪਣੇ ਆਪ ਮੁਸਕਰਾਈ। ਉਹ ਸਾਰੀਆਂ ਜਾਣ ਲਈ ਖੜੋ ਗਈਆਂ। ਰੋਡੇ ਅੱਖ ਖੋਲੀ, ਸਾਹਮਣੇ ਜਲਾਲੀ ਹੱਥ ਜੋੜੀ ਖੜ੍ਹੀ ਸੀ।

ਗੁਲਾਬ ਦੇ ਫੁੱਲ ਵਾਂਗ ਖਿੜਿਆ ਜਲਾਲੀ ਦਾ ਪਿਆਰਾ ਮੁੱਖੜਾ ਰੋਡੇ ਦੀ ਬਿਰਤੀ ਉਖੇੜ ਗਿਆ। ਰੋਡਾ ਸੁਆਦ-ਸੁਆਦ ਹੋ ਗਿਆ। ਸਾਰੀ ਰਾਤ ਜਲਾਲੀ ਰੋਡੇ ਵਿੱਚ ਖੋਈ ਰਹੀ। ਸਵੇਰ ਹੁੰਦੇ ਸਾਰ ਹੀ ਉਸ ਬਾਗ਼ ਵਿੱਚ ਆਰੋਡੇ ਨੂੰ ਸਿਜਦਾ ਕੀਤਾ। ਹੁਸਨ ਇਸ਼ਕ ਦੇ ਗਲ ਬਾਹੀਂ ਪਾ ਲਈਆਂ।

“ਰੋਡਿਆ ਤੂੰ ਮੇਰੇ `ਤੇ ਕੀ ਜਾਦੁ ਧੂੜ ਦਿੱਤਾ ਹੈ, ਮੈਂ ਸਾਰੀ ਰਾਤ ਪਲ ਲਈ ਵੀ ਸੌਂ ਨਹੀਂ ਸਕੀ। ਤੇਰੇ ਖ਼ਿਆਲਾਂ ਵਿੱਚ ਮਗਨ ਰਹੀ ਆਂ।" ਹੁਸਨ ਮਚਲਿਆ।

“ਹੁਸਨ ਪਰੀਏ! ਧੰਨੇ ਨੇ ਪੱਥਰ ’ਚੋਂ ਪਾ ਲਿਆ ਏ, ਅੱਜ ਮੇਰੀ ਭਗਤੀ ਪੂਰੀ ਹੋ ਗਈ ਏ। ਤੇਰੇ ’ਚ ਮੈਨੂੰ ਦਾਤਾਰ ਨਜ਼ਰੀਂ ਪਿਆ ਆਉਂਦਾ ਏ। ਜਦੋਂ ਦੀ ਤੂੰ ਮੇਰੇ ਪਾਸੋਂ ਗਈ ਏ ਮੈਨੂੰ ਚੈਨ ਨਹੀਂ ਆਇਆ। ਹੁਣ ਤੂੰ ਆ ਗਈ ਏਂ ਜਾਣੀ ਸੱਤੇ ਬਹਿਸ਼ਤਾਂ ਮੇਰੀ

76/ ਇਸ਼ਕ ਸਿਰਾਂ ਦੀ ਬਾਜ਼ੀ