ਪੰਨਾ:ਕਾਫ਼ੀਆਂ ਬੁੱਲ੍ਹੇ ਸ਼ਾਹ - ਚਰਨ ਪਪਰਾਲਵੀ.pdf/12

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ



ਤੇਰਾ ਸਾਹਾ ਨੇੜੇ ਆਇਆ ਏ, ਕੁਝ ਚੋਲੀ ਦਾਜ ਰੰਗਾਇਆ ਏ,
ਕਿਉਂ ਆਪਣਾ ਆਪ ਵੰਜਾਇਆ ਏ, ਐ ਗਾਫ਼ਲ ਤੈਨੂੰ ਸਾਰ ਨਹੀਂ।

ਤੂੰ ਸੁੱਤਿਆ ਉਮਰ ਵੰਜਾਈ ਏ, ਤੂੰ ਚਰਖੇ ਤੰਦ ਨਾ ਪਾਈ ਏ,
ਕੀ ਕਰ ਸੈਂ? ਦਾਜ ਤਿਆਰ ਨਹੀਂ, ਉਠ ਜਾਗ ਘੁਰਾੜੇ ਮਾਰ ਨਹੀਂ।

ਤੂੰ ਜਿਸ ਦਿਨ ਜੋਬਨ ਮੱਤੀ ਸੈਂ, ਤੂੰ ਨਾਲ ਸਈਆਂ ਦੇ ਰੱਤੀ ਸੈਂ,
ਹੋ ਗ਼ਫ਼ਲ ਗੱਲੀ ਵੱਤੀ ਸੈਂ, ਇਹ ਭੋਰਾ ਤੈਨੂੰ ਸਾਰ ਨਹੀਂ।

ਤੂੰ ਮੁੱਢੋਂ ਬਹੁਤ ਕੁਚੱਜੀ ਸੈਂ, ਨਿਰਲੱਜਿਆਂ ਦੀ ਨਿਰਲੱਜੀ ਸੈਂ,
ਤੂੰ ਖਾ ਖਾ ਖਾਣੇ ਰੱਜੀ ਸੈਂ, ਹੁਣ ਤਾਈਂ ਤੇਰਾ ਬਾਰ ਨਹੀਂ।

ਅੱਜ ਕਲ੍ਹ ਤੇਰਾ ਮੁੱਕਲਾਵਾ ਏ, ਕਿਉਂ ਸੁੱਤੀ ਕਰ ਕਰ ਦਾਅਵਾ ਏ,
ਅਣਡਿਠਿਆਂ ਨਾਲ ਮਿਲਾਵਾ ਏ, ਇਹ ਭਲਕੇ ਗਰਮ ਬਾਜ਼ਾਰ ਨਹੀਂ।

ਤੂੰ ਏਸ ਜਹਾਨੋ ਜਾਏਂਗੀ, ਫਿਰ ਕਦਮ ਨਾ ਏਥੇ ਪਾਏਂਗੀ,
ਇਹ ਜੋਬਨ ਰੂਪ ਵੰਜਾਏਂਗੀ, ਤੋਂ ਰਹਿਣਾ ਵਿਚ ਸੰਸਾਰ ਨਹੀਂ।

ਮੰਜ਼ਲ ਤੇਰੀ ਦੂਰ ਦੁਰਾਡੀ, ਤੂੰ ਪੌਣਾਂ ਵਿਚੋਂ ਜੰਗਲ ਵਾਦੀ,
ਔਖਾ ਪਹੁੰਚਣ ਪੈਰ ਪਿਆਦੀ, ਦਿਸਦੀ ਤੂੰ ਅਸਵਾਰ ਨਹੀਂ!

ਇਕ ਇਕੱਲੀ ਤਨਹਾ ਚਲਸੇਂ, ਜੰਗਲ ਬੱਰਬੱਰ ਦੇ ਵਿਚ ਰੁਲਸੇਂ,
ਲੈ ਲੈ ਤੋਸ਼ਾ ਏਥੋਂ ਘੱਲਸੈਂ, ਓਥੇ ਲੈਣ ਉਧਾਰ ਨਹੀਂ।

ਉਹ ਖ਼ਾਲੀ ਸੁੰਞੀ ਹਵੇਲੀ, ਤੂੰ ਵਿੱਚ ਰਹਿਸੇਂ ਇਕ ਇਕੇਲੀ,
ਓਥੇ ਹੋਸੀ ਹੋਰ ਨਾ ਬੇਲੀ, ਸਾਥ ਕਿਸੇ ਦਾ ਬਾਰ ਨਹੀਂ।

ਜਿਹੜੇ ਸਨ ਦੇਸ਼ਾਂ ਦੇ ਰਾਜੇ, ਨਾਲ ਜਿਨ੍ਹਾਂ ਦੇ ਵੱਜਦੇ ਵਾਜੇ,

10