ਪੰਨਾ:ਖੁਲ੍ਹੇ ਲੇਖ.pdf/117

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

( ੧੦੧ )

ਵਤਨ ਦਾ ਪਿਆਰ

ਕਿਸੀ ਕਿਸਮ ਦਾ ਕੋਈ ਪਿਆਰ ਜੀਵਨ ਦਾ ਸਥਾਈ। ਭਾਵ ਨਹੀਂ ਹੋ ਸਕਦਾ, ਜਦ ਤਕ ਆਦਮੀ ਜੀਵਨ ਦੀਆਂ ਡੂੰਘੀਆਂ ਤੈਹਾਂ ਦਾ ਨਿਵਾਸੀ ਨਾ ਹੋਵੇ। ਸਿਤਹ ਉੱਪਰ ਹਾਸਾ ਖੇਡਾਂ ਕਰਨ ਵਾਲੇ ਤੇ ਪਸ਼ੂਆਂ ਵਾਂਗ ਆਪਣਾ ਜੀਵਨ ਆਪਣੀ ਪੇਟ ਪੂਜਾ ਤੇ ਆਪਣੇ ਸਵਾਦ ਖਾਤਰ ਦੂਜਿਆਂ ਨੂੰ ਤੰਗ ਕਰਣ

ਵਾਲੇ ਸਤਾਨ ਵਾਲੇ ਤਾਂ ਉਸ ਮਰਮੀ ਦਰਦ ਦਾ ਜਿਹੜਾ

ਜੀਵਨ ਦੀ ਸਭ ਥੀਂ ਡੂੰਘੀ ਤੈਹ ਵਿਚ ਹੈ, ਹਾਂ ਉਸ ਜੀ-ਪੀੜਾ ਦਾ ਸੁਖ ਲੈ ਨਹੀਂ ਸਕਦੇ। ਤੇ ਜਦਤਕ ਜੀਵਨ ਦੇ ਦਰਦ ਤਕ ਕੋਈ ਬੰਦਾ ਨਾ ਅੱਪੜੇ, ਉਹ ਕੋਈ ਆਦਰਸ਼ ਕਾਇਮ ਨਹੀਂ ਕਰ ਸੱਕਦਾ, ਨਾ ਆਪਣੇ ਅਮਲ ਸਿੱਧੇ ਕਰ ਸੱਕਦਾ ਹੈ, ਨਾ ਪਿਆਰ ਦੇ ਰਸ ਨੂੰ ਮਾਣ ਸੱਕਦਾ ਹੈ ॥

ਵਤਨ ਦੇ ਪਿਆਰ ਦਾ ਮੁੱਢ ਆਪਣੇ ਘਰ,ਮਾਂ,ਭੈਣ, ਤੇ ਆਪਣੇ ਬੱਚਿਆਂ ਦੀ ਮਾਂ ਦਾ ਗੁਹੜਾ, ਸਾਦਾ, ਪਰ ਅਸ-ਗਾਹ ਜਿਹਾ ਖਸਮਾਨਾ ਹੈ। ਇਸ ਮੁੰਢ ਵਤਨ ਦੇ ਪਿਆਰ ਦਾ ਬ੍ਰਿਛ ਉਪਜਦਾ ਹੈ, ਜੋ ਜੜ੍ਹ ਹੀ ਨਾ ਹੋਵੇ ਉਥੇ ਜਿੰਦਗੀ ਦਾ ਫੈਲਾਓ ਕਿਸ ਤਰਾਂ ਹੋ ਸਕਦਾ ਹੈ ? ਤੇ ਘਰ ਦਾ ਡੂੰਘਾ ਪਿਆਰ ਉਨ੍ਹਾਂ ਲੋਕਾਂ ਵਿੱਚ ਪੈਨਹੀਂ ਸੱਕਦਾ, ਜਿਨ੍ਹਾਂ ਨੇ ਇਹ ਵਿਦਯਾ ਪੜ੍ਹੀ ਹੋਵੇ, ਕਿ ਪੰਜ ਇੰਦ੍ਰੀਆਂ ਦਾ ਜੀਵਨ ਹੀ ਇਕਦੁਖ