ਪੰਨਾ:ਖੁਲ੍ਹੇ ਲੇਖ.pdf/187

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

( ੧੭੧)

ਉਹਦੀ ਛਾਤੀ ਵਿੱਚ ਦੱਬਿਆ ਰਾਜ਼ ਮਾਂ-ਮੂਰਤ ਵਿੱਚ ਆਣ ਕੇ ਖੁਲਦਾ ਹੈ ॥

ਤੀਵੀਂ ਖਾਵੰਦ ਦੀ ਮਿਤ੍ਰਤਾ ਪਹਿਲਾਂ ਕੱਚੀ ਹੁੰਦੀ ਹੈ ਤੇ ਫਲ ਵਾਂਗੂ ਤਾਂ ਹੀ ਪੱਕਦੀ ਹੈ ਜਦ ਤੀਵੀਂ ਮਾਂ ਹੋ ਜਾਂਦੀ ਹੈ। ਜਦ ਤੀਵੀ ਮਾਂ ਹੋ ਜਾਂਦੀ ਹੈ ਤਦ ਹਰ ਤਰਾਂ ਦਿਵ੍ਯ ਮੂਰਤੀ ਹੋ ਜਾਂਦੀ ਹੈ, ਪੂਜਨੀਯ ਹੋ ਜਾਂਦੀ ਹੈ ॥

ਆਕਰਸ਼ਣ ਤੀਵੀਂ ਖਾਵੰਦ ਦਾ ਓਹੋ ਹੀ ਹੈ, ਜੋ ਚੰਨ ਦੀ ਰਸ਼ਮੀ ਤੇ ਕੁਮਦਨੀ ਦਾ ਹੈ । ਜੇ ਕੰਵਲ ਫੁੱਲ ਤੇ ਭੌਰੇ ਦਾ ਹੈ, ਪਰ ਆਤਮ ਰਾਮ ਅੰਦਰ ਬੈਠਾ ਕੁਛ ਬੇਖਬਰ ਜਿਹਾ ਰਹਿੰਦਾ ਹੈ, ਜਦ ਤਕ ਅਨੰਤ ਵਿੱਚ ਗੜੂੰਦ ਨਾ ਹੋ ਜਾਏ । ਸੋ ਤੀਵੀਂ ਖਾਵੰਦ ਦੀ ਮਿਤ੍ਰਤਾ ਆਮਤੌਰ ਤੇ ਇੰਨੀ ਅਨੰਤ ਵਲ ਮੂੰਹ ਕੀਤੀ ਨਹੀਂ ਹੁੰਦੀ, ਜਿੰਨੀ ਕਿ ਇਕ ਪੁਤ ਦੀ ਮਿਤ੍ਰਤਾ ਮਾਂ ਵਲ ਅਨੰਤ ਦਾ ਮੂੰਹ ਕੀਤੀ ਹੁੰਦੀ ਹੈ, ਤੇ ਜੇਹੜੀ ਜੋੜੀਆਂ ਦੇ ਪਿਆਰ (ਜਗ ਵਿੱਚ ਕਿਹਾ ਜਾਂਦਾ ਹੈ ਜੋੜੀਆਂ ਥੋੜੀਆਂ, ਜੁੱਟ ਬਹੁਤੇਰੇ) ਅਮਰ ਹੋ ਜਾਂਦੇ ਹਨ । ਉਸ ਮਿਤ੍ਰਤਾ ਦੀ ਜੜ੍ਹਾਂ ਗੁਣ ਔਗੁਣਾਂ ਦੇ ਉਪਰਲੀ ਧਰਤੀ ਵਿੱਚ ਤੇ ਰੂਪ ਸੁਹਣੱਪਾਂ ਤੇ ਕੋਹਝਾਂ ਆਦਿ ਦੇ ਗਮਲਿਆਂ ਦੀ ਮਿੱਟੀ ਵਿੱਚ ਨਹੀਂ ਰਹਿੰਦੀਆਂ, ਓਹ ਕਿਸੀ ਅਗੰਮ ਅਨੰਤ ਦੇ ਪਾਤਾਲ ਤੇ ਅਕਾਸ਼ ਅਰਸ਼ਾਂ ਵਿੱਚ ਜਾ ਆਪਣੀ ਖੁਰਾਕ ਟੋਲਦੀਆਂ ਹਨ ॥

ਸੋ ਕੋਈ ਮਿਤ੍ਰਤਾ ਚਿਰਸਥਾਈ ਨਹੀ ਹੋ ਸੱਕਦੀ, ਜਿਥੇ ਪਹਿਲਾਂ ਤਾਂ ਮੂੰਹ ਚਿੰਨ੍ਹ ਰੂਪ ਦੀਆਂ ਹੱਦਾਂ ਥੀਂ ਪਰੇ ਪਾਰ