(੧੭੬)
ਖੁਦਗਰਜੀ ਉੱਪਰ ਹੈ, ਮਨ ਦੇ ਇਤਫਾਕਾਂ ਵਿੱਚ ਹੀ ਇਖਲਾਕੀ ਸ਼ਰੀਰਕ ਮਾਨਸਿਕ ਧਰਮਾਂ ਦੀ ਏਕਤਾ ਤੇ ਮਿਤ੍ਰਤਾ ਹੈ ਬੰਦੇ ਦੇ ਰੂਹ ਦਾ ਝਾਕਾ ਇਨ੍ਹਾਂ ਰਿਸ਼ਤਿਆਂ ਵਿੱਚ ਮੱਧਮ ਜਿਹਾ ਹੁੰਦਾ ਹੈ, ਤੇ ਵਿਸ਼ੇ ਵਿਕਾਰ ਦੇ ਖਿਣਕ ਮਿਤ੍ਰਤਾ ਵਾਂਗ ਇਨ੍ਹਾਂ ਇਖਲਾਕ, ਪਾਪ ਪੁਨਯ, ਨੇਕੀ ਬਦੀ ਉੱਪਰ ਜੋਰ ਦੇਣ ਵਾਲੇ ਤੇ ਜੋਸ਼ੀਲੇ ਲੋਕਾਂ ਦੀ ਮਿਤ੍ਰਤਾ ਵੀ ਓਨੀ ਹੀ ਖਿਣਕ ਤੇ ਨਾਸ਼ਵੰਤ ਹੁੰਦੀ ਹੈ। ਕੁੱਲ ਰਾਵਾਂ ਦੇ ਇਖਤਲਾਫ ਕਰਕੇ ਜਿਹੜੀ ਨਫਰਤ ਹੁੰਦੀ ਹੈ, ਓਹ ਵੀ ਉਸੇ ਸ਼੍ਰੇਣੀ ਦੀ ਹੈ, ਜਿਹੜੀ ਕਿ ਇਕ ਕਾਮੀ ਨੂੰ ਆਪਣੇ ਕਾਮਨੀ ਦੇ ਚਾਹੇ ਰੂਪ ਦੇ ਵਿਗੜਨ ਪਰ ਉਪ੍ਰਾਮਤਾ ਯਾ ਨਫਰਤ ਵਿੱਚ ਬਦਲ ਜਾਂਦੀ ਹੈ। ਜਿਹੜੇ ਆਪਣੇ ਆਪ ਨੂੰ ਨਿਸ਼ਪਾਪ ਕਹਿੰਦੇ ਹਨ, ਉਨ੍ਹਾਂ ਵਿੱਚ ਸੱਚੀ ਹਮਦਰਦੀ ਦਾ ਉਸੀ ਤਰਾਂ ਦਾ ਅਭਾਵ ਹੁੰਦਾ ਹੈ, ਜਿਸ ਤਰਾਂ ਕਿ ਇਕ ਕਾਮੀ ਦੋਖੀ ਲੋਭੀ, ਮੋਹੀ, ਅਹੰਕਾਰੀ ਆਦਮੀ ਵਿੱਚ ਅਭਾਵ ਹੁੰਦਾ ਹੈ। ਕੀ ਗੁਨਾਹਗਾਰਾਂ ਦੀ ਖੁਦਗਰਜੀ ਵਾਲੀ ਮਿਤ੍ਰਤਾ ਤੇ ਕੀ ਇਨ੍ਹਾਂ ਲੋਕਾਂ ਦੇ ਪਿਆਰ ਅਰ ਮਿਤ੍ਰਤਾ ਜਿਹੜੇ ਮਨ ਤੇ ਸਰੀਰ ਦੀਆਂ ਹੱਦਾਂ ਤੇ ਸਰੀਰ ਤੇ ਮਨ ਦੇ ਕਰਮਾਂ ਤੇ ਖਿਆਲਾਂ ਦੇ ਹੱਦਾਂ ਵਾਲੀ ਦ੍ਰਿਸ਼ਟੀ ਉੱਪਰ ਉੱਠੀ ਹੋਵੇ, ਇਕ ਕੂੜ ਹੈ, ਜਿਹਦੀ ਕੋਈ ਕਦਰ ਨਹੀਂ ਕਰਨੀ ਚਾਹੀਏ ॥
ਹਾਏ, ਮੇਰੇ ਔਗਣਾਂ ਨੂੰ ਕੌਣ ਪਿਆਰਦਾ ਹੈ ?
ਇਹ ਚਾਹ ਕਿਸੀ ਅੰਦਰਲੀ, ਸਰੀਰ ਤੇ ਮਨ ਦੇ ਪਿਛੋਕੜੋਂ
ਉੱਠਦੀ ਹੈ। ਕੁੱਤਾ ਹੱਥੀਂ ਪਾਲਿਆ ਹੋਯਾ, ਜੇ ਮੈਂ ਚੋਰੀ ਕਰਕੇ