ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/10

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਕੌਲ ਕੱਲਰ ਵਿੱਚ ਲਗਗੀ ਟਾਹਲੀ
ਵਧਗੀ ਸਰੂਆਂ ਸਰੂਆਂ
ਆਉਂਦਿਆ ਰਾਹੀਆ ਘੜਾ ਚਕਾ ਜਾ
ਕੌਣ ਵੇਲੇ ਦੀਆਂ ਖੜੀਆਂ
ਖੜੀਆਂ ਦੇ ਸਾਡੇ ਪੱਟ ਫੁਲ ਜਾਂਦੇ
ਹੇਠਾਂ ਮੱਚਦੀਆਂ ਤਲੀਆਂ
ਰੂਪ ਕੁਆਰੀ ਦਾ......
ਖੰਡ ਮਿਸ਼ਰੀ ਦੀਆਂ ਡਲ਼ੀਆਂ




ਮੱਝਾਂ ਮੱਝਾਂ ਹਰ ਕੋਈ ਕਹਿੰਦਾ
ਮੱਝਾਂ ਤਾਂ ਹੂਰਾਂ ਪਰੀਆਂ
ਸਿੰਗ ਉਹਨਾਂ ਦੇ ਗਜ਼ ਗਜ਼ ਲੰਬੇ
ਦੰਦ ਚੰਬੇ ਦੀਆਂ ਕਲੀਆਂ
ਦੁੱਧ ਉਹਨਾਂ ਦਾ ਐਕਣ ਮਿੱਠਾ
ਜਿਉਂ ਮਿਸ਼ਰੀ ਦੀਆਂ ਡਲ਼ੀਆਂ
ਮੱਝਾਂ ਸਾਂਵਲੀਆਂ....
ਭੱਜ ਬੇਲੇ ਵਿੱਚ ਬੜੀਆਂ