ਸਮੱਗਰੀ 'ਤੇ ਜਾਓ

ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/188

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ


613
ਆਉਂਦੀਏ ਕੁੜੀਏ ਜਾਂਦੀਏ ਕੁੜੀਏ
ਸੱਚ ਦੇ ਬਚਨ ਦੀ ਡੋਈ
ਪਹਿਲਾ ਮੁੰਡਾ ਮਿੱਤਰਾਂ ਦਾ
ਲਾਮਾਂ ਆਲ਼ੇ ਦਾ ਉਜਰ ਨਾ ਕੋਈ |
614
ਆਉਂਦੀਏ ਕੁੜੀਏ ਜਾਂਦੀਏ ਕੁੜੀਏ
ਸੱਚ ਦੇ ਬਚਨ ਦਾ ਪਾਵਾ
ਨੀ ਛਾਤੀ ਤੇਰੀ ਪੁੱਤ ਮੰਗਦੀ
ਤੇਰੇ ਪੱਟ ਮੰਗਦੇ ਮੁਕਲਾਵਾ

186