ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/220

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

285
ਬੱਗਲਾ
ਬਾਹਮਣੀ ਦਾ ਪੱਟ ਲਿਸ਼ਕੇ
ਜਿਊਂ ਕਾਲੀਆਂ ਘਟਾਂ ਵਿੱਚ ਬਗਲਾ
286
ਭਰਿੰਡ
ਮੁੰਡਾ ਅਨਦਾਹੜੀਆ ਸੁੱਕਾ ਨਾ ਜਾਵੇ
ਲੜਜਾ ਭਰਿੰਡ ਬਣ ਕੇ।
287
ਭੌਰ
ਇਹ ਭੌਰ ਕਿਹੜੇ ਪਿੰਡ ਦਾ
ਜਿਹੜਾ ਘੁੰਡ ਚੀਂ ਅੱਖੀਆਂ ਮਾਰੇ
288
ਜਦੋਂ ਬਿਸ਼ਨੀ ਬਾਗ ਵਿੱਚ ਆਈ
ਭੌਰਾਂ ਨੂੰ ਭੁਲੇਖਾ ਪੈ ਗਿਆ
289
ਤੇਰੇ ਵਰਗੇ ਜੁਆਨ ਬਥੇਰੇ
ਮੇਰੇ ਉੱਤੇ ਭੌਰ ਮਿੱਤਰਾ
290
ਮੋਰ
ਚੀਕੇ ਚਰਖਾ ਬਿਸ਼ਨੀਏਂ ਤੇਰਾ
ਲੋਕਾਂ ਭਾਣੇ ਮੋਰ ਬੋਲਦਾ

218