ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/232

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸਰਕਾਰੀ ਪਾਤਰ
400
ਜੱਜ
ਹੱਥ ਜੋੜਦੀ ਸ਼ਿਸ਼ਨ ਜੱਜ ਮੂਹਰੇ
ਭਗਤੇ ਨੂੰ ਕੈਦੋਂ ਛੱਡ ਦੇ
401
ਚੱਕੋ ਸਹੁਰੇ ਜੱਜ ਦੀ ਕੁੜੀ
ਜਿਹੜਾ ਲੰਬੀਆਂ ਤ੍ਰੀਕਾਂ ਪਾਵੇ
402
ਠਾਣੇਦਾਰ
ਕੁਰਸੀ ਮੇਰੇ ਵੀਰ ਦੀ
ਠਾਣੇਦਾਰ ਦੇ ਬਰੋਬਰ ਡਹਿੰਦੀ
403
ਝਾਂਜਰ ਪਤਲੋ ਦੀ
ਠਾਣੇਦਾਰ ਦੇ ਚੁਬਾਰੇ ਵਿੱਚ ਖੜਕੇ
404
ਠਾਣੇਦਾਰ ਨੇ ਲੱਸੀ ਦੀ ਮੰਗ ਪਾਈ
ਚੂਹੀਆਂ ਦੁੱਧ ਦਿੰਦੀਆਂ
405
ਡੱਬੀ ਕੁੱਤੀ ਮੇਰੇ ਵੀਰ ਦੀ
ਠਾਣੇਦਾਰ ਦੀ ਕੁੜੀ ਨੂੰ ਚੱਕ ਲਿਆਵੇ
406
ਡੱਬੀ ਘੋੜੀ ਮੇਰੇ ਵੀਰ ਦੀ
ਠਾਣੇਦਾਰ ਦੇ ਤਬੇਲੇ ਬੋਲੇ
407
ਤੀਲੀ ਲੌਂਗ ਦਾ ਮੁਕੱਦਮਾ ਭਾਰੀ
ਠਾਣੇਦਾਰਾ ਸੋਚ ਕੇ ਕਰੀਂ
408
ਪਟਵਾਰੀ
ਅੱਖ ਪਟਵਾਰਨ ਦੀ
ਜਿਊਂ ਇਲ੍ਹ ਦੇ ਆਹਲਣੇ ਆਂਡਾ

230