ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/16

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਪਿੱਪਲਾਂ ਉੱਤੇ ਆਈਆਂ ਬਹਾਰਾਂ
ਬੋਹੜਾਂ ਨੂੰ ਲੱਗੀਆਂ ਗੋਹਲਾਂ
ਜੰਗ ਨੂੰ ਨਾ ਜਾਹ ਵੇ
ਦਿਲ ਦੇ ਬੋਲ ਮੈਂ ਬੋਲਾਂ

ਛੇਤੀ ਛੇਤੀ ਵਧ ਕਿੱਕਰੇ
ਅਸੀਂ ਸੱਸ ਦਾ ਸੰਦੂਕ ਬਣਾਉਣਾ

ਮੁੰਡਾ ਰੋਹੀ ਦੀ ਕਿੱਕਰ ਦਾ ਜਾਤੂ
ਵਿਆਹ ਕੇ ਲੈ ਗਿਆ ਤੂਤ ਦੀ ਛਟੀ

ਬੇਰੀਏ ਨੀ ਤੈਨੂੰ ਬੇਰ ਬਥੇਰੇ
ਕਿੱਕਰੇ ਨੀ ਤੈਨੂੰ ਤੁੱਕੇ
ਰਾਂਝਾ ਦੂਰ ਖੜਾ
ਦੂਰ ਖੜਾ ਦੁੱਖ ਪੁੱਛੇ

ਚਿੱਤ ਬੱਕਰੀ ਲੈਣ ਨੂੰ ਕਰਦਾ
ਬੰਨੇ ਬੰਨੇ ਲਾ ਦੇ ਬੇਰੀਆਂ

ਕੌੜੀ ਨਿੰਮ ਨੂੰ ਪਤਾਸੇ ਲੱਗਦੇ
ਵਿਹੜੇ ਛੜਿਆਂ ਦੇ

ਤੇਰੇ ਝੁਮਕੇ ਲੈਣ ਹੁਲਾਰੇ
ਨਿੰਮ ਨਾਲ਼ ਝੂਟਦੀਏ

ਮੈਨੂੰ ਕੱਲੀ ਨੂੰ ਚੁਬਾਰਾ ਪਾ ਦੇ
ਰੋਹੀ ਵਾਲ਼ਾ ਜੰਡ ਵੇਚ ਕੇ

ਮਰਗੀ ਨੂੰ ਰੁੱਖ ਰੋਣਗੇ
ਅੱਕ ਢੱਕ ਤੇ ਕਰੀਰ ਜੰਡ ਬੇਰੀਆਂ

ਆਮ ਖ਼ਾਸ ਨੂੰ ਡੇਲੇ
ਮਿੱਤਰਾਂ ਨੂੰ ਖੰਡ ਦਾ ਕੜਾਹ

ਕੌਲ ਕੱਲਰ ਵਿਚ ਲੱਗਲੀ ਟਾਹਲੀ
ਵਧਗੀ ਸਰੂਆਂ ਸਰੂਆਂ
ਆਉਂਦਿਆ ਰਾਹੀਆ ਘੜਾ ਚੁਕਾ ਜਾ
ਕੌਣ ਵੇਲ਼ੇ ਦੀਆਂ ਖੜੀਆਂ
ਖੜੀਆਂ ਦੇ ਸਾਡੇ ਪੱਟ ਫੁੱਲ ਜਾਂਦੇ
ਹੇਠੋਂ ਮੱਚਦੀਆਂ ਤਲ਼ੀਆਂ

14:: ਗਾਉਂਦਾ ਪੰਜਾਬ