ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/29

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ


40


ਜਿੰਦੇ ਹੰਸਣੀਏ
ਤੇਰੀ ਕੱਲਰ ਮਿੱਟੀ ਦੀ ਢੇਰੀ

41


ਜਾਗੋ ਜਾਗੋ ਜ਼ਮੀਂਦਾਰ ਭਰਾਵੋ
ਲਾਗੀਆਂ ਨੇ ਰੱਬ ਲੁੱਟਿਆ

42


ਜਿਹੜੇ ਚੜ੍ਹਗੇ ਨਾਮ ਦੇ ਬੇੜੇ
ਸੋਈ ਲੋਕ ਪਾਰ ਲੰਘਣੇ

43


ਜਿਹੜੀ ਸੰਤਾਂ ਨਾਲ ਵਿਹਾਵੇ
ਸੋਈ ਹੈ ਸੁਲੱਖਣੀ ਘੜੀ

44


ਤੇਰਾ ਚੰਮ ਨਾ ਕਿਸੇ ਕੰਮ ਆਵੇ
ਪਸ਼ੂਆਂ ਦੇ ਹੱਡ ਵਿਕਦੇ

45


ਤੇਰੇ ਦਿਲ ਦੀ ਮੈਲ਼ ਨਾ ਜਾਵੇ
ਨਾਉਂਦਾ ਫਿਰੇਂ ਤੀਰਥਾਂ 'ਤੇ

46


ਤੈਨੂੰ ਰੋਗ ਦਾ ਪਤਾ ਨਾ ਕੋਈ
ਵੈਦਾ ਮੇਰੀ ਬਾਂਹ ਛੱਡ ਦੇ

47


ਤੇਰੀ ਚੁੱਕ ਨਾ ਮਸੀਤ ਲਜਾਣੀ
ਰਾਹੀਆਂ ਨੇ ਰਾਤ ਕੱਟਣੀ

48


ਤੇਰੇ ਘਰ ਪਰਮੇਸ਼ਰ ਆਇਆ
ਸੁੱਤਿਆ ਤੂੰ ਜਾਗ ਬੰਦਿਆ

49


ਤੂੰ ਕਿਹੜਿਆਂ ਰੰਗਾਂ ਵਿਚ ਖੇਡੇਂ
ਮੈਂ ਕੀ ਜਾਣਾ ਤੇਰੀ ਸਾਰ ਨੂੰ

50


ਧੰਨ ਜੋਬਨ ਫੁੱਲਾਂ ਦੀਆਂ ਬਾੜੀਆਂ
ਸਦਾ ਨਾ ਆਬਾਦ ਰਹਿਣੀਆਂ

ਗਾਉਂਦਾ ਪੰਜਾਬ:: 27