ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
(੪੩)
ਗੁਰ ਸੇਵਾ ਜਮ ਤੇ ਛੁਟਕਾਰਿ॥
ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ
ਗੁਰ ਕੈ ਸੰਗਿ ਸਗਲ ਨਿਸਤਾਰਾ।
ਗੁਰੁ ਪੂਰਾ ਪਾਈਐ ਵਡਭਾਗੀ
ਗੁਰ ਕੀ ਸੇਵਾ ਦੂਖੁ ਨ ਲਾਗੀ।
ਗੁਰ ਕਾ ਸਬਦੁ ਨ ਮੇਟੈ ਕੋਇ।
ਗੁਰੁ ਨਾਨਕੁ ਨਾਨਕੁ ਹਰਿ ਸੋਇ
(ਗੋਂਡ ਮ: ੫)
੧੨.ਸਤਿਗੁਰੁ ਮੇਰਾ ਬੇਮੁਹਤਾਜੁ।
ਸਤਿਗੁਰੁ ਮੇਰੇ ਸਚਾ ਸਾਜੂ।
ਸਤਿਗੁਰੁ ਮੇਰਾ ਸਭਸੁ ਕਾ ਦਾਤਾ।
ਸਤਿਗੁਰੁ ਮੇਰਾ ਪੁਰਖੁ ਬਿਧਾਤਾ।
ਗੁਰ ਜੈਸਾ ਨਾਹੀ ਕੋ ਦੇਵ।
ਜਿਸੁ ਮਸਤਕਿ ਭਾਗੁ ਸੋ ਲਾਗਾ ਸੇਵ।
੧॥ਰਹਾਉ॥
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ।
ਸਤਿਗੁਰੁ ਮੇਰਾ ਮਾਰਿ ਜੀਵਾਲੈ।
ਸਤਿਗੁਰੁ ਮੇਰੇ ਕੀ ਵਡਿਆਈ।
ਪ੍ਰਗਟ ਭਈ ਹੈ ਸਭਨੀ ਥਾਈ।
ਸਤਿਗੁਰੁ ਮੇਰਾ ਤਾਣੁ ਨਿਤਾਣੁ।
ਸਤਿਗੁਰੁ ਮੇਰਾ ਘਰਿ ਦੀਬਾਣੁ।
ਸਤਿਗੁਰ ਕੈ ਹਉ ਸਦ ਬਲਿ ਜਾਇਆ।