ਸਮੱਗਰੀ 'ਤੇ ਜਾਓ

ਪੰਨਾ:ਗੁਰਮਤ ਪਰਮਾਣ.pdf/97

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

(੯੭)

੫.ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ।
ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ

(ਵਾਰ ਸੂਹੀ ਮ: ੧)


੬.ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹਿ।
ਕਦਾਂਚ ਨਹਿ ਸਿਮਰੰਤਿ ਨਾਨਕ
ਤੇ ਜੰਤ ਬਿਸਟਾ ਕ੍ਰਿਮਹ।

(ਸਲੋਕ ਵਾਰ ਜੈਤਸਰੀ ਮ: ੫)


੭.ਪਾਵਤੁ ਰਲੀਆ ਜੋਬਨ ਬਲੀਆ।
ਨਾਮ ਬਿਨਾ ਮਾਟੀ ਸੰਗਿ ਰਲੀਆ।
ਕਾਨ ਕੁੰਡਲੀਆ ਬਸਤ੍ਰ ਓਢਲੀਆ।
ਸੇਜ ਸੁਖਲੀਆ ਮਨਿ ਗਰਬਲੀਆ
ਤਲੈ ਕੁੰਚਰੀਆ ਸਿਰਿ ਕਨਕ ਛਤਰੀਆ।
ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ।
ਰੂਪ ਸੁੰਦਰੀਆ ਅਨਿਕ ਇਸਤਰੀਆ।
ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ।

(ਆਸਾ ਮ: ੫)


੮.ਕਿਆ ਖਾਧੈ ਕਿਆ ਪੈਧੈ ਹੋਇ।
ਜਾਮਨਿ ਨਾਹੀ ਸਚਾ ਸੋਇ।
ਕਿਆ ਮੇਵਾ ਕਿਆ ਘਿਉ ਗੁੜੁ ਮਿਠਾ
ਕਿਆ ਮੈਦਾ ਕਿਆ ਮਾਸੁ।
ਕਿਆ ਕਪੜੁ ਕਿਆ ਸੇਜ ਸੁਖਾਲੀ
ਕੀਜਹਿ ਭੋਗ ਬਿਲਾਸ।