ਸਮੱਗਰੀ 'ਤੇ ਜਾਓ

ਪੰਨਾ:ਗੁਰੁਮਤ ਮਾਰਤੰਡ - ਭਾਗ ਪਹਿਲਾ.pdf/330

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

(੨੭੦)

ਗੁਰੁਮਤ ਮਾਰਤੰਡ (ਭਾਗ ਪਹਿਲਾ)


ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ॥ ਤਿਸਹਿ ਧਿਆਇ ਸਦਾ ਮਨ ਅੰਦਰਿ॥... ਜਿਹ ਪ੍ਰਸ਼ਾਦਿ ਪਾਟ ਪਟੰਬਰ ਹਢਾਵਹਿ॥ ਤਿਸਹਿ ਤਿਆਗਿ, ਕਤ ਅਵਰ ਲੁਭਾਵਹਿ?॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ॥ ਮਨ, ਆਠ ਪਹਰ ਤਾ ਕਾ ਜਸੁ ਗਾਵੀਜੈ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ॥ ਮੁਖਿ ਤਾ ਕੋ ਜਸੁ ਰਸਨ ਬਖਾਨੈ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ॥... ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ। ਲਿਵ ਲਾਵਹੁ ਤਿਸੁ ਰਾਮ ਸਨੇਹੀ॥ ਜਿਹ ਪ੍ਰਸ਼ਾਦਿ ਤੇਰਾ ਓਲਾ ਰਹਤ॥ ਮਨ, ਸੁਖੁ ਪਾਵਹਿ ਹਰਿ ਹਰਿ ਜਸੁ ਕਹਤ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ॥ ਮਨ, ਸਰਨੀ ਪਰੁ ਠਾਕੁਰ ਪ੍ਰਭ ਤਾ ਕੈ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ॥ ਮਨ, ਸਾਸਿ ਸਾਸਿ ਸਿਮਰਹੁ ਪ੍ਰਭ ਊਚੇ॥ ਜਿਹ ਪ੍ਰਸ਼ਾਦਿ ਪਾਈ ਦੁਲਭ ਦੇਹ॥ ਨਾਨਕ ਤਾ ਕੀ ਭਗਤਿ ਕਰੇਹ॥੩॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ॥ ਮਨ, ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ॥ [੭੦੬] ਮਹਲਾ ੫, ਵਾਰ ਜੈਤਸਰੀ (੩) ਹਭਿ ਰੰਗ ਮਾਣਹਿ ਜਿਸੁ ਸੰਗਿ, ਤੈ ਸਿਉ ਲਾਈਐ ਨੇਹੁ॥ ਸੋ ਸਹੁ ਬਿੰਦ ਨ ਵਿਸਰਉ, ਨਾਨਕ, ਜਿਨਿ ਸੁੰਦਰ ਰਚਿਆ ਦੇਹੁ॥੨॥ [੯੧੩] ਰਾਮਕਲੀ ਮਹਲਾ ੫, ਅਸਟਪਦੀ (੨) १ ਇਸੁ ਪਾਨੀ ਤੇ ਜਿਨਿ ਤੂ ਘਰਿਆ॥ ਮਾਟੀ ਕਾ ਲੇ ਦੇਹੁਰਾ ਕਰਿਆ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ॥੧॥ ਰਾਖਨਹਾਰੁ ਸਮ੍ਹਾਰਿ ਜਨਾ॥ ਸਗਲੇ ਛੋਡਿ ਬੀਚਾਰ, ਮਨਾ॥੧॥ ਰਹਾਉ॥ ਜਿਨਿ ਦੀਏ ਤੁਧੁ ਬਾਪ ਮਹਤਾਰੀ॥ ਜਿਨਿ ਦੀਏ ਭ੍ਰਾਤ ਪੁਤ ਹਾਰੀ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ॥ ਜਿਨਿ ਦੀਆ ਤੁਧੁ ਪਾਵਕੁ ਬਲਨਾ॥ ਤਿਸੁ ਠਾਕੁਰ ਕੀ ਰਹੁ, ਮਨ, ਸਰਨਾ॥੩॥ ੧ ਸੁੰਦਰ ਸੰਤਾਨ ੨ ਬਾਲਣ, ਈਂਧਨ। 3