ਸਮੱਗਰੀ 'ਤੇ ਜਾਓ

ਪੰਨਾ:ਗੁਰੁਮਤ ਮਾਰਤੰਡ - ਭਾਗ ਪਹਿਲਾ.pdf/338

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

(੨੭੮)

ਗੁਰੁਮਤ ਮਾਰਤੰਡ (ਭਾਗ ਪਹਿਲਾ)


ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ, ਸੁੰਨ ਸਮਾਧਿ ਲਗਾਇਦਾ॥੧॥ ਖਾਣੀ ਨ ਬਾਣੀ ਪਉਣ ਨ ਪਾਣੀ॥ ਓਪਤਿ ਖਪਤਿ ਨ ਆਵਣ ਜਾਣੀ॥ ਖੰਡ ਪਤਾਲ ਸਪਤ ਨਹੀ ਸਾਗਰ, ਨਦੀ ਨ ਨੀਰੁ ਵਹਾਇਦਾ॥੨॥ ਨਾ ਤਦਿ ਸੁਰਗੁ ਮਛੁ ਪਇਆਲਾ॥ ਦੋਜਕੁ ਭਿਸਤੁ ਨਹੀ ਖੈ ਕਾਲਾ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ, ਨਾ ਕੋ ਆਇ ਨ ਜਾਇਦਾ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ॥ ਅਵਰੁ ਨ ਦੀਸੈ ਏਕੋ ਸੋਈ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ॥੪॥ ਨਾ ਤਦਿ ਜਤੀ ਸਤੀ ਬਨਵਾਸੀ॥ ਨਾ ਤਦਿ ਸਿਧ ਸਾਧਿਕ ਸੁਖਵਾਸੀ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ॥੫॥ ਜਪ ਤਪ ਸੰਜਮ ਨਾ ਬ੍ਰਤ ਪੂਜਾ॥ ਨਾ ਕੋ ਆਖਿ ਵਖਾਣੈ ਦੂਜਾ॥ ਆਪੇ ਆਪਿ ਉਪਾਇ ਵਿਗਸੈ, ਆਪੇ ਕੀਮਤਿ ਪਾਇਦਾ॥੬॥ ਨਾ ਸੁਚਿ ਸੰਜਮੁ ਤੁਲਸੀ ਮਾਲਾ॥ ਗੋਪੀ ਕਾਨੁ ਨ ਗਊ ਗੋਆਲਾ॥ ਤੰਤੁ ਮੰਤੁ ਪਾਖੰਡੁ ਨ ਕੋਈ, ਨਾ ਕੋ ਵੰਸੁ ਵਜਾਇਦਾ॥੭॥ ਕਰਮ ਧਰਮ ਨਹੀਂ ਮਾਇਆ ਮਾਖੀ॥ ਜਾਤਿ ਜਨਮੁ ਨਹੀ ਦੀਸੈ ਆਖੀ॥ ਮਮਤਾ ਜਾਲੁ ਕਾਲੁ ਨਹੀ ਮਾਥੈ, ਨਾ ਕੋ ਕਿਸੈ ਧਿਆਇਦਾ॥੮॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ॥ ਨਾ ਤਦਿ ਗੋਰਖੁ ਨਾ ਮਾਛਿੰਦੋ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ, ਨਾ ਕੇ ਗਣਤ ਗਣਾਇਦਾ॥੯॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ॥ ਦੇਉ ਨ ਦੇਹੁਰਾ ਗਊ ਗਾਇਤ੍ਰੀ॥ ਹੋਮ ਜਗ ਨਹੀ ਤੀਰਥਿ ਨਾਵਣੁ, ਨਾ ਕੋ ਪੂਜਾ ਲਾਇਦਾ॥੧੦॥ ਨਾ ਕੋ ਮੁਲਾ ਨਾ ਕੋ ਕਾਜੀ॥ ਨਾ ਕੋ ਸੇਖੁ ਮਸਾਇਕੁ ਹਾਜੀ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ॥੧੧॥... ਬੇਦ ਕਤੇਬ ਨ ਸਿੰਮ੍ਰਿਤਿ ਸਾਸਤ॥ ਪਾਠ ਪੁਰਾਣ ਉਦੈ ਨਹੀ ਆਸਤ॥ ਕਹਤਾ ਬਕਤਾ ਆਪਿ ਅਗੋਚਰੁ, ਆਪੇ ਅਲਖੁ ਲਖਾਇਦਾ॥੧੩॥ ਜਾਤਿਸੁਭਾਣਾਤਾਜਗਤੁ ਉਪਾਇਆ॥ ਬਾਝੁ ਕਲਾ ਆਡਾਣੁਰਹਾਇਆ॥... ਖੰਡ ਬ੍ਰਹਮੰਡ ਪਾਤਾਲ ਅਰੰਭੇ, ਗੁਪਤਹੁ ਪਰਗਟੀ ਆਇਦਾ॥੧੫॥ ਤਾ ਕਾ ਅੰਤੁ ਨ ਜਾਣੈ ਕੋਈ॥ ਪੂਰੇ ਗੁਰ ਤੇ ਸੋਈ ਹੋਈ॥ ਨਾਨਕ ਸਾਚਿ ਰਤੇ ਬਿਸਮਾਦੀ, ਬਿਸਮ ਭਏ ਗੁਣ ਗਾਇਦਾ॥੧੬॥ É ੧ [ਸੱਤ ਸਮੁੰਦਰ] ਪੁਰਾਣਾਂ ਵਿੱਚ ਸੱਤ ਸਮੁੰਦ੍ਰ ਲਿਖੇ ਹਨ:- ਮਿੱਠੇ ਪਾਣੀ ਦਾ, ਖਾਰਾ, ਇੱਖ ਦੇ ਰਸ ਦਾ, ਸ਼ਰਾਬ ਦਾ, ਘੀ ਦਾ, ਦੁੱਧ ਦਾ, ਦਹੀਂ ਦਾ।੨ ਮਧ੍ਯ ਲੋਕ, ਮਰ ਲੋਕ। ੩ ਨਾਦੀ ਬਿੰਦੀ। ੪ ਮਹੇਂਦਰ ਨਾਥ ੫ ਦੇਵਤਾ। ੬ ਮਸ਼ਾਯਖ਼, ਸ਼ੇਖ ਦਾ ਬਹੁ ਵਚਨ, ਅਥਵਾ ਮਸ਼ਕ੍ਰ (ਅਯਾਸ ਕਰਨ ਵਾਲਾ)। ੭ ਬਿਨਾਂ ਕਿਸੇ ਅਸਥੂਲ ਕਲਾ ਦੇ, ਆਪਣੀ ਆਕਰਸ਼ਣ ਸ਼ਕਤਿ ਦੇ ਬਲ ਨਾਲ ਸਾਰਾ ਖਗੋਲ ਆਪਣੀ ਮਰਯਾਦਾ ਵਿੱਚ ਰੱਖ ਛੱਡਿਆ ਹੈ।