ਸਮੱਗਰੀ 'ਤੇ ਜਾਓ

ਪੰਨਾ:ਗੁਰੁਮਤ ਮਾਰਤੰਡ - ਭਾਗ ਪਹਿਲਾ.pdf/446

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

(੩੮੬)

ਗੁਰੁਮਤ ਮਾਰਤੰਡ (ਭਾਗ ਪਹਿਲਾ)


ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ॥ [੯੨੦] ਰਾਮਕਲੀ ਮਹਲਾ ੩, ਅਨੰਦੁ (੨੩) ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ॥ (੨੪) ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ॥... ਕਰਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ॥... ਚਿਤੁ ਜਿਨ ਕਾ ਹਿਰਿ ਲਇਆ ਮਾਇਆ, ਬੋਲਨਿ ਪਏ ਰਵਾਣੀ॥ (24) ਗੁਰ व ਸਬਦੁ ਰਤੰਨੁ ਹੈ ਹੀਰੋ ਜਿਤੁ ਜੜਾਉ॥ ਸਬਦੁ ਰਤਨੁ ਜਿਤੁ ਮੰਨੁ ਲਾਗਾ॥ ਏਹੁ ਹੋਆ ਸਮਾਉਣੈ॥ ਸਬਦ ਸੇਤੀ ਮਨੁ ਮਿਲਿਆ ਮਨੁ ਮਿਲਿਆ ਸਚੈ ਲਾਇਆ ਭਾਉ॥ ॥ [੯੩੫] ਰਾਮਕਲੀ ਓਅੰਕਾਰੁ, ਮਹਲਾ ੧ (੪੦) ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ॥ ਇਹ ਬਾਣੀ ਮਹਾਪੁਰਖ ਕੀ ਨਿਜ ਘਰਿ ਵਾਸਾ ਹੋਇ॥ [੯੮੨] ਨਟ ਮਹਲਾ ੪, ਅਸਟਪਦੀ (੪) ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ॥੫॥ [੧੦੨੮] ਮਾਰੂ ਮਹਲਾ ੧, ਸੋਲਹਾ (੮) ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ॥੧੪॥ [੧੦੪੩] ਮਾਰੂ ਮਹਲਾ ੧ ਸੋਲਹਾ (੨੨) ਵਾਚਹਿ ਪੁਸਤਕ ਵੇਦ ਪੁਰਾਨਾਂ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ॥ ਅਜਗਰ ਕਪਟੁ ਕਹਹੁ ਕਿਉ ਖੁਲ੍ਹੈ? ਬਿਨੁ ਸਤਿਗੁਰ ਤਤੁ ਨ ਪਾਇਆ॥੧੧॥ ਕਰਹਿ ਬਿਭੂਤਿ ਲਗਾਵਹਿ ਭਸਮੈ॥ ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ॥ ਪਾਖੰਡ ਕੀਨੋ ਜੋਗੁ ਨ ਪਾਈਐ, ਬਿਨੁ ਸਤਿਗੁਰ ਅਲਖੁ ਨ ਪਾਇਆ॥੧੨॥ ਤੀਰਥ ਵਰਤ ਨੇਮ ਕਰਹਿ ਉਦਿਆਨਾ॥ ਜਤੁ ਸਭੁ ਸੰਜਮੁ ਕਥਹਿ ਗਿਆਨਾ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ? ਬਿਨੁ ਸਤਿਗੁਰ ਭਰਮੁ ਨ ਜਾਇਆ॥੧੩॥ ੧ ਬਸਦਾ ਹੈ, ਅਸਰ ਕਰਦਾ ਹੈ। ੨ ਸੁਭਾਵਿਕ ਪਰਿਪਾਟੀ। ੪ ਕਰਤਾਰ। ੫ ਬਣਵਾਸ ੩ ਸ਼ਿੰਗਾਰ, ਆਧਾਰ।