ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/101

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਦਿਦੇ ਹਨ। ਐਸ ਵੇਲੇ ਸਰਦਾਰ ਠਾਕਰ ਸਿੰਘ ਵਰਗੇ ਟਾਵੇਂ ੨ ਸਿਖ ਮੁਸੱਵਰ ਦੋਹਾਂ ਤਰਜ਼ਾਂ ਦੇ ਵਿਚਕਾਰ ਇਕ ਵਾਸਤਵਿਕ ਸ਼ੈਲੀ ਚਲਾ ਰਹੇ ਹਨ। ਬਾਕੀ ਦੇ ਮੁਸੱਵਰ ਜਾਂ ਤਾਂ ਨਵੇਂ ਨਵੇਂ ਯੂਰਪੀ ਢੰਗ ਵਰਤ ਰਹੇ ਹਨ (ਜਿਵੇਂ ਰੂਪ ਕ੍ਰਿਸਨਾ) ਜਾਂ ਉਹ ਪੁਰਾਣੀਆਂ ਲੀਹਾਂ ਉਘਾੜੇ ਰਹੇ ਹਨ। ਫ਼ਿਲਸਫ਼ੇ ਵਿਚ ਵੀ ਓਹੀ ਵਖੇਵਾਂ ਦਿਸ ਰਿਹਾ ਹੈ। ਮੁਸਲਮਾਨ ਆਪਣੇ ਬਾਹਰੋਂ ਲਿਆਂਦੇ ਖਿਆਲਾਂ ਉਤੇ ਜ਼ੋਰ ਦੇ ਰਹੇ ਹਨ, ਅਤੇ ਹਿੰਦੂ ਜਦ ਹਿੰਦੁਸਤਾਨ ਦੇ ਫ਼ਿਲਸਫੇ ਦਾ ਜ਼ਿਕਰ ਕਰਦੇ ਹਨ ਤਾਂ ਉਹਨਾਂ ਦਾ ਭਾਵ ਉਪਨਿਸ਼ਦਾਂ ਜਾਂ ਛੇ ਸ਼ਾਸਤਰਾਂ ਤੋਂ ਹੁੰਦਾ ਹੈ। ਆਪਣਾ ਸਾਰਾ ਤਾਣ ਇਸੇ ਪੁਰਾਣੇ ਗਿਆਨ ਨੂੰ ਮੁੜ ਸੁਰਜੀਤ ਕਰਨ ਤੇ ਲਾ ਦਿੰਦੇ ਹਨ। ਓਹ ਇਹ ਨਹੀਂ ਸੋਚਦੇ ਕਿ ਵਿਚਕਾਰਲੇ ਜ਼ਮਾਨੇ ਦੇ ਭਗਤਾਂ ਤੇ ਫ਼ਕੀਰਾਂ ਨੇ ਇਸ ਗਿਆਨ ਦੇ ਨਾਲ ਮੁਸਲਮਾਨੀ ਖ਼ਿਆਲ ਰਲਾ ਕੇ ਇਕ ਨਵੀਂ ਸੰਧੀ ਕਾਇਮ ਕੀਤੀ ਸੀ ਅਤੇ ਹਿੰਦੁਸਤਾਨ ਲਈ ਇਕ ਨਵਾਂ ਤੇ ਸਾਂਝਾ ਫਿਲਸਫ਼ਾ ਤਿਆਰ ਕੀਤਾ ਸੀ, ਜਿਸ ਨੂੰ ਛਡ ਕੇ ਫਿਰ ਪੁਰਾਣੀਆਂ ਲੀਹਾਂ ਉਤੇ ਚਲਣਾ ਆਪਣੇ ਵਡੇ ਵਡੇਰਿਆਂ ਦੀ ਸਦੀਆਂ ਦੀ ਕੀਤੀ ਕਮਾਈ ਨੂੰ ਰੋੜ੍ਹਨਾ ਹੈ।

ਪਰ ਹੋ ਕੀ ਰਿਹਾ ਹੈ? ਹਰ ਇਕ ਧਿਰ ਆਪਣਾ ਵਖਰਾ ਵਾਯੂ-ਮੰਡਲ ਕਾਇਮ ਰਖਣਾ ਚਾਹੁੰਦੀ ਹੈ, ਅਤੇ ਕੋਈ ਐਸੀ ਮਿਲੌਣੀ ਵਾਲੀ ਗਲ ਨਹੀਂ ਕਰਨਾ ਚਾਹੁੰਦੀ ਜਿਸ ਤੋਂ ਦੂਜੀ ਧਿਰ ਦਾ ਚੇਤਾ ਆ ਜਾਏ। ਦੋਵੇਂ ਲੋਕ ਆਪਣੀ ਸਾਰੀ ਵਾਹ, ਵਿਦਿਆ, ਹੁਨਰ ਤੇ ਧਰਮ ਰਾਹੀਂ, ਆਪੋ ਆਪਣੇ ਖ਼ਿਆਲਾਂ ਤੇ ਜਜ਼ਬਿਆਂ ਨੂੰ ਅਡ ਅਡ ਰਖਣ ਵਿਚ ਲਾ ਦਿੰਦੇ ਹਨ, ਤੇ ਫਿਰ ਗਿਲਾ ਕਰਦੇ ਹਨ ਕਿ ਅਸੀਂ ਹਮਦਰਦੀ ਤੇ ਵਿਚਾਰ ਵਿਚ ਇਕ ਦੂਜੇ ਤੋਂ ਲਾਂਭੇ ਜਾ ਰਹੇ ਹਾਂ! ਦੋਵੇਂ ਧਿਰਾਂ ਇਕ ਅਜੇਹੇ ਵਿਆਹੇ ਹੋਏ

੧੧੬