ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/26

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਬੁਧ ਸਿੰਘ

*

ਸਤਿਜੁਗੀ ਦਰਬਾਰ

ਇਸ ਦਰਬਾਰ ਦੇ ਪ੍ਰਧਾਨ ਵੇਖੋ ਇਕ ਬ੍ਰਿਧ ਸਰੂਪ ਸੰਤ ਹਨ, ਜਿਨ੍ਹਾਂ ਦੇ ਅਕਾਲੀ ਨੂਰ ਨਾਲ ਭਰੇ ਚੇਹਰੇ ਤੇ ਚਿੱਟਾ ਦਾਹੜਾ ਸ਼ੋਭਾ ਦੇ ਰਿਹਾ ਹੈ। ਇਕ ਆਦਮੀ ਹੱਥ ਵਿਚ ਚੌਰ ਲੈ ਕੇ ਖੜਾ ਹੈ ਅਤੇ ਸਾਹਮਣੇ ਇਕ ਮਰਦ ਛੇ-ਤਾਰਾ ਰਬਾਬ ਵਜਾ ਰਿਹਾ ਹੈ ਤੇ ਮੁਰਦਿਆਂ ਵਿਚ ਜਿੰਦ ਪਾਉਣ ਵਾਲਾ ਰਾਗ ਅਲਾਪ ਰਿਹਾ ਹੈ। ਇਹ ਮਹਾਤਮਾ ਪ੍ਰੇਮ ਵਿਚ ਮਸਤ ਰਾਗ ਦੀਆਂ ਸੁਰਾਂ ਸੁਣ ਸੁਣ ਕਦੀ ਸਿਰ ਹਿਲਾ ਛਡਦੇ ਹਨ, ਕਦੀ ਬੜੀ ਮਧੁਰ ਤੇ ਰਸ ਭਰੀ ਬਾਣੀ ਵਿਚ ਕੁਝ ਬਚਨ ਉਚਾਰ ਦੇਂਦੇ ਹਨ, ਜਿਸਨੂੰ ਸੁਣ ਕੇ ਸਭ ਦਰਬਾਰੀ ਇਕ ਰਸ ਦੈਵੀ ਅਨੰਦ ਵਿਚ ਮਸਤ ਹੋ ਜਾਂਦੇ ਹਨ। ਪਤਾ ਜੇ ਇਹ ਸੰਤ ਕੌਣ ਹਨ? ਇਹ 'ਸ੍ਰੀ ਗੁਰੂ ਨਾਨਕ ਦੇਵ ਜੀ' ਹਨ। ਇਹਨਾਂ ਦੇ ਕੋਲ ਹੀ ਇਕ ਹੋਰ ਬਿਰਧ ਮੁਸਲਮਾਨ ਫ਼ਕੀਰ ਬੈਠਾ ਹੈ, ਜਿਸਦੇ ਸਿਰ ਉਤੇ ਅਮਾਮਾ

੪੧