ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/80

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਤੇਜਾ ਸਿੰਘ

*

ਸਭਿਆਚਾਰਾਂ ਦਾ ਮੇਲ



੧.

ਹਿੰਦੁਸਤਾਨ ਵਿਚ ਜਾਤੀਆਂ ਦੀ ਪਰਸਪਰ ਸਾਂਝ-ਸੰਝਾਲੀ ਦਾ ਮਸਲਾ ਅਤਿਅੰਤ ਜ਼ਰੂਰੀ ਹੈ। ਬਤੌਰ ਕੌਮ ਦੇ ਅਸੀਂ ਓਨਾ ਚਿਰ ਅਗੇ ਨਹੀਂ ਵਧ ਸਕਦੇ——ਨਹੀਂ ਨਹੀਂ, ਅਸੀਂ ਇਕ ਕੌਮ ਹੀ ਨਹੀਂ ਅਖਵਾ ਸਕਦੇ —— ਜਿੱਨਾ ਚਿਰ ਇਥੋਂ ਦੀਆਂ ਮਜ਼੍ਹਬੀ ਬਰਾਦਰੀਆਂ ਵਿਚ ਦਿਲੀ ਮੇਲ ਨਹੀਂ ਹੋ ਜਾਂਦਾ। ਅਚਨਚੇਤੀ ਲੋੜ ਜਾਂ ਭੀੜ ਸਮੇਂ ਨਿਰੇ ਝਟ-ਟਪਾਊ ਨੀਤਕ ਸਿਰ-ਜੋੜ ਜਾਂ ਕਿਸੇ ਤੀਜੀ ਧਿਰ ਦੇ ਵਿਰੁਧ ਨਿਰੀਆਂ ਆਰਜ਼ੀ ਸੰਧੀਆਂ ਕਾਫ਼ੀ ਨਹੀਂ ਹਨ। ਦੁਵੱਲੀ ਸੁਭਾਵਾਂ ਦੇ ਪੇਉਂਦ ਦੀ ਲੋੜ ਹੈ, ਜਿਸ ਵਿਚੋਂ ਇਕ ਸਾਂਝੀ ਕੌਮੀਅਤ ਦਾ ਬੂਟਾ ਨਿਸਰੇ, ਅਤੇ ਇਕੋ ਧਰਤੀ ਤੇ ਇਕੋ ਹਵਾ ਵਿਚੋਂ ਖ਼ੁਰਾਕ ਲੈਂਦਾ ਹੋਇਆ ਇਕੋ ਤਰ੍ਹਾਂ ਦੇ ਫੁਲ ਤੇ ਇਕੋ ਤਰ੍ਹਾਂ

੯੫