ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/82

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਬਹੁਤ ਹੋ ਰਹੀ ਹੈ ਕਿ ਹਿੰਦੂ ਤੇ ਮੁਸਲਮਾਨ ਆਪਣੀਆਂ ਧਾਰਮਕ ਰਹੁ-ਰੀਤਾਂ ਵਿਚ ਘਟ ਸਿਡਈ ਹੋ ਜਾਣ, ਅਤੇ ਇਨ੍ਹਾਂ ਨੂੰ ਕੌਮੀ ਏਕਤਾ ਉਤੇ ਕੁਰਬਾਨ ਕਰ ਦੇਣਾ। ਇਹ ਮੰਗ ਉਤੋ ਉਤੋਂ ਬਹੁਤ ਵਾਜਬੀ ਦਿਸਦੀ ਹੈ ਪਰ ਅਸਲ ਵਿਚ ਇਹ ਮੰਨਣੀ ਬਹੁਤ ਔਖੀ ਹੈ। ਜਿਵੇਂ ਮਜ਼੍ਹਬ ਦੀ ਬਣਤਰ ਹੈ ਜਾਂ ਅਸਾਂ ਹਿੰਦੁਸਤਾਨੀਆਂ ਨੇ ਇਸਨੂੰ ਸਮਝ ਰਖਿਆ ਹੈ, ਇਸ ਵਿਚ ਜਾਣ ਬੁਝ ਕੇ ਤਬਦੀਲੀ ਕਰਨ ਦੀ ਗੁੰਜਾਇਸ਼ ਨਹੀਂ। ਇਕ ਹਿੰਦੂ ਭਾਵੇਂ ਘਰ ਵਿਚ ਹਵਨ ਕਰੇ ਜਾਂ ਨਾ ਕਰੇ, ਪਰ ਜਿਸ ਵੇਲੇ ਅਨਮਤੀ ਲੋਕ ਉਸ ਦੇ ਇਸ ਹਕ ਵਿਚ ਦਖ਼ਲ ਦੇਣ ਤਾਂ ਉਹ ਹਰ ਇਕ ਨੁਕਸਾਨ ਸਹਾਰ ਕੇ ਇਸ ਦੀ ਰਖਵਾਲੀ ਲਈ ਉਠ ਖੜਾ ਹੋਵੇਗਾ। ਹਿੰਦੂ ਗਊ ਨੂੰ ਪਵਿਤਰ ਮੰਨਦੇ ਹਨ, ਪਰ ਮੁਸਲਮਾਨਾਂ ਵਿਚ ਗਊ ਦੀ ਕੁਰਬਾਨੀ ਧਾਰਮਕ ਅਸੂਲ ਹੈ। ਉਨ੍ਹਾਂ ਦਾ ਇਹ ਇਕ ਪਵਿਤਰ ਹਕ ਹੈ। ਜੇ ਓਹ ਚਾਹੁੰਣ ਤਾਂ ਇਸ ਹੱਕ ਨੂੰ ਭਾਵੇਂ ਕਦੇ ਭੀ ਨਾ ਵਰਤਣ, ਪਰ ਜੇ ਇਸ ਵਿਚ ਕੋਈ ਅਨਮਤੀ ਜਾਣ ਬੁਝ ਕੇ ਅੜਿੱਕਾ ਡਾਹੇ, ਤਦ ਓਹ ਮੂਤਾਣੇ ਹੋ ਖੜੋਣਗੇ। ਕਈਆਂ ਹਾਲਤਾਂ ਵਿਚ ਇਨ੍ਹਾਂ ਹੱਕਾਂ ਤੇ ਡੱਟ ਖਲੋਣਾ ਮਨੁਖ ਦੇ ਧਰਮ ਦੀ ਜ਼ਰੂਰੀ ਸ਼ਰਤ ਹੋ ਜਾਂਦੀ ਹੈ। ਇਨ੍ਹਾਂ ਧਾਰਮਕ ਹੱਕਾਂ ਦੀ ਖਿਚੋਂ ਖਿੱਚੀ ਦਾ ਇਲਾਜ ਇਹ ਨਹੀਂ ਕਿ ਇਕ ਧਿਰ ਨੂੰ ਆਪਣੇ ਹਕ ਛਡ ਦੇਣ ਉਤੇ ਮਜਬੂਰ ਕੀਤਾ ਜਾਵੇ, ਬਲਕਿ ਦੋਹਾਂ ਧਿਰਾਂ ਦੀ ਇਕ ਦੂਜੇ ਵਲ ਬ੍ਰਿਤੀ ਬਦਲਣੀ ਚਾਹੀਦੀ ਹੈ। ਕਿਸੇ ਇਕ ਨੂੰ ਦੂਜੇ ਦੇ ਰਸਮ ਰਵਾਜ ਪੂਰਾ ਕਰਨ ਵਿਚ ਉਜ਼ਰ ਨਹੀਂ ਹੋਣਾ ਚਾਹੀਦਾ। ਜੇ ਹਿੰਦੂ ਹਵਨ ਕਰਨ, ਤਾਂ ਮੁਸਲਮਾਨਾਂ ਨੂੰ ਖੁਸ਼ੀ ਹੋਣੀ ਚਾਹੀਦੀ ਹੈ ਅਤੇ ਜੇ ਮੁਸਲਮਾਨ ਗਊ-ਬਧ ਕਰਨ ਤਾਂ ਹਿੰਦੂਆਂ ਨੂੰ ਨਕ ਨਹੀਂ ਚਾੜ੍ਹਨਾ ਚਾਹੀਦਾ। (ਇਉਂ ਕਰਨ

੯੭