ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/86

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਹਿਸਾ ਇਨ੍ਹਾਂ ਦੀ ਵਸੋਂ ਦਾ ਸੀ। ਉਸ ਵੇਲੇ ਈਸਾਈਆਂ ਦੀ ਨਵੀਂ ਹਕੂਮਤ ਅਗੇ ਉਹੋ ਸਵਾਲ ਪੇਸ਼ ਹੋਇਆ ਜੋ ਸਾਡੇ ਸਾਮ੍ਹਣੇ ਹੈ ਕਿ ਇਨ੍ਹਾਂ ਅਡਰੀ ਸਭਿਤਾ ਵਾਲੇ ਲੋਕਾਂ ਨੂੰ ਆਪਣੇ ਅੰਦਰ ਕਿਵੇਂ ਸਮੇਟਿਆ ਜਾਏ। ਈਸਾਈ ਹਾਕਮ ਆਪਣੀ ਪਾਲਿਸੀ ਐਸੀ ਬਣਾ ਸਕਦੇ ਸਨ ਜਿਸ ਦੇ ਨਾਲ ਮੁਸਲਮਾਨ ਈਸਾਈਆਂ ਵਿਚ ਰਚ ਮਿਚ ਕੇ ਇਕ ਰਲਵੀਂ ਕੌਮ ਦਾ ਹਿਸਾ ਬਣ ਜਾਂਦੇ। ਇਸ ਨਾਲ ਸਪੇਨ ਨੂੰ ਬਹੁਤ ਲਾਭ ਪੁਜਦਾ, ਕਿਉਂਕਿ ਮੁਸਲਮਾਨ ਲੋਕ ਕਾਰੀਗਰੀ ਅਤੇ ਸਭਿਆਚਾਰ ਵਿਚ ਈਸਾਈਆਂ ਪਾਸੋਂ ਬਹੁਤ ਅਗਾਹਾਂ ਲੰਘੇ ਹੋਏ ਸਨ। ਪਰ ਐਸਾ ਨਾ ਕੀਤਾ ਗਿਆ। ਪਹਿਲੋਂ ਤਾਂ ਮੁਸਲਮਾਨਾਂ ਨੂੰ ਕਿਹਾ ਗਿਆ ਕਿ ਆਪਣੇ ਨਾਂ ਈਸਾਈਆਂ ਵਾਲੇ ਰਖ ਲਓ, ਭਾਵੇਂ ਧਰਮ ਨਾ ਬਦਲੋ। ਫਿਰ ਸਭ ਨੂੰ ਹੁਕਮ ਹੋ ਗਿਆ ਕਿ ਜਾਂ ਤਾਂ ਈਸਾਈ ਮਤ ਧਾਰਨ ਕਰ ਲਓ, ਜਾਂ ਬਿਸਤਰਾ ਬੋਰੀਆ ਚੁਕ ਕੇ ਮੁਲਕ ਤੋਂ ਬਾਹਰ ਹੋ ਜਾਓ। ਕੇਹਾ ਸੋਖਾ ਤਰੀਕਾ ਸੀ ਏਕਤਾ ਵਰਤਾਉਣ ਦਾ! ਸਪੇਨ ਤੇ ਪੁਰਤਗਾਲ ਵਿਚ ਏਹੋ ਤਰੀਕਾ ਯਹੂਦੀਆਂ ਨਾਲ ਵਰਤਿਆ ਗਿਆ। ਇੰਗਲੈਂਡ ਵਾਲਿਆਂ ਨੇ ਯਹੂਦੀਆਂ ਨੂੰ ੧੨੯੦ ਵਿਚ ਦੇਸ ਨਿਕਾਲਾ ਦੇ ਦਿੱਤਾ, ਅਤੇ ਓਹ ਕਈ ਸਦੀਆਂ ਤੀਕ ਇਸ ਦੇਸ ਤੋਂ ਬਾਹਰ ਰਹੇ। ਫੇਰ ਆਏ ਭੀ, ਤਾਂ ਚਿਰਾਂ ਤੀਕ ਪੂਰੇ ਹਕ ਨਾ ਲੈ ਸਕੇ। ਅੰਤ ੧੮੫੮ ਵਿਚ ਪਾਰਲੀਮਿਟ ਦੀ ਮਿੰਬਰੀ ਦਾ ਹਕ ਮਿਲਿਆ। ਫਰਾਂਸ ਵਾਲਿਆਂ ਨੇ ਉਹਨਾਂ ਨੂੰ ਬਰਾਬਰੀ ਦਾ ਹਕ ੧੭੯੦ ਵਿਚ ਦਿਤਾ ਤੇ ਜਰਮਨੀ ਵਾਲਿਆਂ ਨੂੰ ੧੮੭੧ ਵਿਚ, ਪਰ ਇਹ ਹਕ ਮੁੜ ਹਿਟਲਰ ਦੀ ਹਕੂਮਤ ਨੇ ਖੋਹ ਲਏ ਤੇ ਇਹ ਵਿਚਾਰੇ ਹੁਣ ਦਰ-ਬ-ਦਰ ਧਕੇ ਖਾ ਰਹੇ ਹਨ। ਯੂਰਪ ਤੇ ਅਮਰੀਕਾ ਵਾਲੇ ਈਸਾਈ ਆਪਣੇ ਸਦੀਆਂ ਦੇ ਧੋਣ ਇਉਂ

੧੦੧