ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/91

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਜਾਵੇ ਤਾਂ ਓਹ ਅਗੋਂ ਇਨੇ ਤੜਿੰਗ ਨਹੀਂ ਹੁੰਦੇ। ਜੇ ਅਸੀਂ ਉਨ੍ਹਾਂ ਦੇ ਦਿਲਾਂ ਉਤੇ ਆਪਣੇ ਧਾਰਮਕ ਖ਼ਿਆਲਾਂ ਦਾ ਸਿੱਕਾ ਬਿਠਾਣ ਦਾ ਜਤਨ ਕਰੀਏ, ਤਾਂ ਓਹ ਝਟ ਕੰਨ ਖੜੇ ਕਰ ਲੈਂਦੇ ਹਨ ਅਤੇ ਇਉਂ ਦਿਲਾਂ ਦੇ ਬੂਹੇ ਮਾਰ ਕੇ ਅੰਦਰ ਵੜ ਬਹਿੰਦੇ ਹਨ ਕਿ ਚੰਗੇ ਤੋਂ ਚੰਗੇ ਕਹੇ ਦਾ ਕੋਈ ਅਸਰ ਨਹੀਂ ਹੁੰਦਾ। ਪਰ ਜਦ ਅਸੀਂ ਹੁਨਰ ਦੀਆਂ ਖ਼ੂਬਸੂਰਤੀਆਂ ਅਤੇ ਖ਼ਿਆਲ ਜਾਂ ਬੋਲੀ ਦੀਆਂ ਬਰੀਕੀਆਂ ਤੇ ਕੋਮਲ-ਤਾਈਆ ਦੇ ਰਾਹੀਂ ਉਨ੍ਹਾਂ ਪਾਸ ਅਪੜਦੇ ਹਾਂ, ਤਾਂ ਓਹ ਬੜੇ ਬੀਬੇ ਤੇ ਸੁਲੱਗ ਬਣ ਜਾਂਦੇ ਹਨ। ਹੇਵਲ ਸਾਹਬ ਆਪਣੀ ਪੁਸਤਕ 'ਹਿੰਦ ਦਾ ਇਮਾਰਤੀ ਹੁਨਰ' ਵਿਚ ਲਿਖਦਾ ਹੈ: "ਮੁਸਲਮਾਨ ਬਾਦਸ਼ਾਹਾਂ ਨੇ ਹੁਨਰਾਂ ਅਤੇ ਵਿਦਿਆ ਨੂੰ ਬਿਨਾਂ ਪਖਪਾਤ ਦੇ ਅਪਣਿਆਕੇ ਫਿਰਕੂ ਵਟਾਂ ਬੰਨਿਆਂ ਨੂੰ ਦੂਰ ਕਰਨ ਦਾ ਸਭ ਤੋਂ ਚੰਗਾ ਸਾਧਨ ਬਣਾਇਆ।" ਅਕਬਰ ਨੇ ਬਦੌਨੀ, ਫੈਜ਼ੀ, ਨਕੀਬ ਖ਼ਾਨ ਆਦਿ ਮੁਸਲਮਾਨ ਆਲਮਾਂ ਨੂੰ ਹਿੰਦੂ ਗ੍ਰੰਥ ਪੜ੍ਹਨ ਤੇ ਉਲਥਣ ਤੇ ਲਾਇਆ ਤੇ ਮੁਸਲਮਾਨਾਂ ਦੀਆਂ ਕਿਤਾਬਾਂ ਨੂੰ ਹਿੰਦੂਆਂ ਦੇ ਦ੍ਰਿਸ਼ਟੀ ਗੋਚਰੇ ਕੀਤਾ। ਨਵਾਜ਼, ਜਸੀ ਆਦਿ ਮੁਸਲਮਾਨ ਕਵੀ ਆਪਣੀ ਕਵਿਤਾ ਹਿੰਦੀ ਜਾਂ ਬ੍ਰਿਜ-ਭਾਸ਼ਾ ਵਿਚ ਲਿਖਣ ਲਗੇ, ਜਿਸ ਵਿਚ ਫ਼ਾਰਸੀ ਦੇ ਲਫ਼ਜ਼ ਢੁਕਵੇਂ ਬਧੇ ਜਾਂਦੇ ਸਨ। ਕਈ ਹਿੰਦੂ ਕਵੀ ਭੀ ਆਪਣੀ ਹਿੰਦੀ ਰਚਨਾ ਵਿਚ ਫ਼ਾਰਸੀ ਵਰਤਣ ਲਗ ਪਏ। ਸਿੱਟਾ ਇਹ ਹੋਇਆ ਕਿ ਹਿੰਦੂਆਂ ਤੇ ਮੁਲਸਮਾਨਾਂ ਦੀ ਇਕ ਸਾਂਝੀ ਬੋਲੀ ਤਿਆਰ ਹੋ ਗਈ, ਜਿਸ ਨੂੰ 'ਉਰਦੂ' ਆਖਣ ਲੱਗੇ। ਇਹ ਗੱਲ ਗਲਤ ਹੈ ਕਿ ਉਰਦੂ ਸ਼ਾਹ ਜਹਾਨ ਦੇ ਵੇਲੇ ਇਕਵਾਰਗੀ ਹੀ ਦੇਸ ਵਿਚ ਪ੍ਰਚਲਤ ਹੋ ਗਈ। ਇਹ ਤਾਂ ਹਿੰਦੂਆਂ ਤੇ ਮੁਸਲਮਾਨਾਂ ਦੀਆਂ ਬੋਲੀਆਂ ਦੇ ਰਚਣ

੧੦੬