ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/95

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਲਾਉਣਾ ਅਰੰਭ ਦਿਤਾ, ਅਤੇ ਇਸ ਤਰਾਂ ਹਿੰਦੁਸਤਾਨੀ ਹੁਨਰ ਵਿਚ ਉਹੋ ਖੱਪਾ ਫੇਰ ਆਣ ਪਿਆ ਜਿਸ ਉਤੇ ਅਕਬਰ ਨੇ ਪੁਲ-ਬੰਦੀ ਕਰਨ ਦਾ ਜਤਨ ਕੀਤਾ ਸੀ। ਇਸ ਦਾ ਸਿੱਟਾ ਇਹ ਹੋਇਆ ਕਿ ਮੁਗ਼ਲ ਦਰਬਾਰ ਦੀ ਕਲਾ-ਬੁਧਿ ਗਿਰਾਵਟ ਵਿਚ ਆ ਗਈ। ਪਰ ਜਿਹੜੀ ਚਾਲ ਇਕ ਵਾਰ ਬਝ ਤੁਰੇ, ਉਹ ਥੋੜੀ ਕੀਤਿਆਂ ਫਰ ਨਹੀਂ ਹਟਦੀ। ਇਸ ਨੂੰ ਪੰਜਾਬ ਵਿਚ ਸਿਖ ਰਾਜਿਆਂ, ਰਾਜਪੂਤਾਨੇ ਤੇ ਗੁਜਰਾਤ ਵਿਚ ਹਿੰਦੂ ਰਾਜਿਆਂ ਤੇ ਹੋਰ ਦੇਸੀ ਆਜ਼ਾਦ ਰਜਵਾੜਿਆਂ ਨੇ ਚਲਦਾ ਰਖਿਆ।

ਸੰਗੀਤ ਵਿਚ ਵੀ ਤਾਨ ਸੈਨ ਜਹੇ ਰਾਗ ਦੇ ਮਾਹਿਰਾਂ ਨੇ ਕੁਝ ਜੋੜ-ਤੋੜ ਕੀਤੇ। ਉਸ ਬਾਰੇ ਅਬੁਲ ਫ਼ਜ਼ਲ ਲਿਖਦਾ ਹੈ, ਕਿ ਉਸ ਨੇ ਆਪਣੇ ਹੁਨਰ ਵਿਚ ਕਈ ਨਵੀਆਂ ਪਲਟਾਂ ਲਿਆਂਦੀਆਂ। ਪੁਰਾਣੇ ਖ਼ਿਆਲਾਂ ਦੇ ਹਿੰਦੂ ਉਸ ਉਤੇ ਇਹ ਦੂਸ਼ਣ ਲਾਂਦੇ ਹਨ। ਕਿ ਉਸ ਨੇ ਸੰਪਰਦਾਈ ਰਾਗਾਂ ਨੂੰ ਵਿਗਾੜ ਦਿਤਾ ਸੀ। ਉਹਨਾਂ ਦੇ ਇਸ ਕਥਨ ਤੇ ਮਲੂਮ ਹੁੰਦਾ ਹੈ ਕਿ ਉਸ ਨੇ ਪੁਰਾਣੀਆਂ ਲੀਹਾਂ, ਨੂੰ ਛੱਡ ਕੇ ਰਾਗ ਨੂੰ ਕਿਸੇ ਐਸੇ ਰਾਹੇ ਪਾਇਆ ਜੋ ਮੁਸਲਮਾਨੀ ਰਸ ਨੂੰ ਭੀ ਸੂਤ ਬਹਿ ਸਕੇ। ਨਵੇਂ ਜ਼ਮਾਨੇ ਦੀਆਂ ਲੋੜਾਂ ਨੂੰ ਮੁਖ ਰਖ ਕੇ ਸਿਖ ਗੁਰੂ ਸਾਹਿਬਾਨ ਨੇ ਵੀ ਕੁਝ ਅਦਲਾ ਬਦਲੀਆਂ ਕੀਤੀਆਂ। ਉਹ ਅਜੇਹੀ ਖ਼ੁਸ਼ੀ ਦੇ ਖਿਲਾਫ਼ ਸਨ ਜੋ ਮਨੁਖ ਨੂੰ ਝੱਲਾ ਕਰ ਕੇ ਸੰਜੀਦਗੀ ਦੀਆਂ ਹੱਦਾਂ ਟਪਾ ਦੇਵੇ, ਇਸ ਲਈ ਉਹਨਾਂ ਨੇ ਮੇਘ, ਹਿੰਡੋਲ ਆਦਿ ਰਾਗਾਂ ਨੂੰ ਵਰਤਣਾ ਛੱਡ ਦਿਤਾ। ਓਹ ਐਸੇ ਵੈਰਾਗ ਦੇ ਭੀ ਖ਼ਿਲਾਫ ਸਨ ਜੋ ਮਨੁਖ ਨੂੰ ਸਾੜ ਭੁਨ ਕੇ ਕਿਸੇ ਕੰਮ ਜੋਗਾ ਹੀ ਨਾ ਛੱਡੇ, ਇਸ ਲਈ ਦੀਪਕ, ਜੋਗ ਆਦਿ ਰਾਗਾਂ ਨੂੰ ਭੀ ਤਿਲਾਂਜਲੀ ਦੇ ਦਿਤੀ। ਹਾਂ ਇਹਨਾਂ ਨੂੰ ਬਸੰਤ, ਗੌੜੀ ਆਦਿ ਸੰਜੀਦਾ ਰਾਗਾਂ ਨਾਲ ਮਿਲਾ ਕੇ ਵਰਤਨ ਵਿਚ ਕੋਈ ਹਰਜ ਨਹੀਂ

੧੧੦