ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/97

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਹੁਣ ਉਹ ਪੂਰਬੀ ਫ਼ਿਲਸਫ਼ੇ ਵਾਲਾ ਨਿਰੀ ਇਕ ਨਿਰਗੁਣ ਮਨੌਤ ਨਹੀਂ ਸੀ ਰਿਹਾ, ਅਤੇ ਨਾ ਹੀ ਰਚਨਾ ਤੋਂ ਬਾਹਰਵਾਰ ਕੋਈ ਦੂਰ ਅਰਸ਼ਾਂ ਤੇ ਬੈਠੀ ਪਰੇ-ਪਰੇਰੀ ਹਸਤੀ ਸੀ, ਜਿਸ ਦਾ ਖ਼ਿਆਲ ਮੁਸਲਮਾਨਾਂ ਨੇ ਆਪਣੇ ਨਾਲ ਲਿਆਂਦਾ ਸੀ। ਉਸ ਦੀ ਬਾਬਤ ਇਕ ਸਾਂਝਾ ਖਿਆਲ ਇਹ ਬਣਿਆ ਕਿ ਉਹ ਸਾਡੇ ਨਾਲ ਇਕ ਵਸਦੀ ਰਸਦੀ ਸ਼ਖ਼ਸੀਅਤ ਹੈ ਜੋ ਸਰਬ-ਵਿਆਪਕ ਹੋਣ ਦੇ ਬਾਵਜੂਦ ਨਿਰਲੇਪ ਤੇ ਅਗੰਮ ਹੈ।

‘ਕੋ ਕਹਤੋ ਸਭ ਬਾਹਰਿ ਬਾਹਿਰ,ਕੋ ਕਹਤੋ ਸਭ ਮਹੀਅਉ।
ਬਰਨੁ ਨ ਦੀਸੈ ਚਿਹਨੁ ਨ ਲਖੀਐ, ਸੁਹਾਗਨਿ ਸਾਤਿ


ਬੁਝਹੀਅਉ।੧।

ਸਰਬ-ਨਿਵਾਸੀ ਘਟਿ ਘਟਿ ਵਾਸੀ, ਲੇਪੁ ਨਹੀਂ ਅਲਪਹੀਅਉ।
ਨਾਨਕੁ ਕਹਤ ਸੁਨਹੁ ਰੇ ਲੋਗਾ, ਸੰਤ ਰਸਨ ਕੋ ਬਸਹੀਅਉ।੨।


[ਜੈਤਸਰੀ ਮ: ੫]


ਇਹ ਵਿਚਾਰ ਹਿੰਦੁਸਤਾਨ ਦੀਆਂ ਸਭਨਾਂ ਜਾਤੀਆਂ ਵਿਚ ਪਸਰ ਗਏ, ਤੇ ਇਨ੍ਹਾਂ ਨੇ ਆਪਸ ਵਿਚ ਦੇ ਮਤ-ਭੇਦ ਤੇ ਪਖ-ਪਾਪ ਨੂੰ ਐਸਾ ਮਿਟਾਇਆ ਕਿ ਸਾਰਿਆਂ ਪਾਸਿਆਂ ਦੇ ਆਗੂ ਆਪੋ ਵਿਚ ਭਰਾਵਾਂ ਤੇ ਮਿਤਰਾਂ ਵਾਂਗ ਮਿਲਣ ਲਗ ਪਏ। ਸਾਡੇ ਦਿਲ ਕਿਡੇ ਖ਼ੁਸ਼ ਹੁੰਦੇ ਹਨ ਜਦ ਅਸੀਂ ਪੜ੍ਹਦੇ ਹਾਂ ਕਿ ਗੁਰੂ ਨਾਨਕ ਦੇਵ ਤੇ ਬਾਬਾ ਫ਼ਰੀਦ ਜੀ ਕਿਵੇਂ ਜਫੀ ਪਾ ਕੇ ਮਿਲਦੇ ਸਨ ਤੇ ਸਾਰੀ ਰਾਤ ਆਪਣੇ ਸਾਂਝੇ ਰਬ ਦੀਆਂ ਸਿਫ਼ਤਾਂ ਗਾਉਂਦੇ ਤੇ ਆਪ ਵਿਚ ਦੇ ਪਿਆਰ ਦੀਆਂ ਗਲਾਂ ਕਰਦੇ ਬਿਤਾਂਦੇ ਸਨ! ਖਿਆਲਾਂ ਦੀ ਸਾਂਝ ਇਤਨੀ ਵਧ ਗਈ ਸੀ ਕਿ ਜਦ ਗੁਰੂ ਅਰਜਨ ਦੇਵ ਜੀ

੧੧੨