ਇਹ ਸਫ਼ਾ ਪ੍ਰਮਾਣਿਤ ਹੈ
ਸਹਸ ਅਠਾਰਹ ਕਹਨਿ ਕਤੇਬਾ
ਅਸੁਲੂ ਇਕੁ ਧਾਤੁ ॥
ਲੇਖਾ ਹੋਇ ਤ ਲਿਖੀਐ
ਲੇਖੈ ਹੋਇ ਵਿਣਾਸੁ ॥
ਨਾਨਕ ਵਡਾ ਆਖੀਐ
ਆਪੇ ਜਾਣੈ ਆਪੁ ॥੨੨॥
ਸਾਲਾਹੀ ਸਾਲਾਹਿ
ਏਤੀ ਸੁਰਤਿ ਨ ਪਾਈਆ ॥
ਨਦੀਆ ਅਤੈ ਵਾਹ
ਪਵਹਿ ਸਮੁੰਦਿ ਨ ਜਾਣੀਅਹਿ ॥
ਸਮੁੰਦ ਸਾਹ ਸੁਲਤਾਨ
ਗਿਰਹਾ ਸੇਤੀ ਮਾਲੁ ਧਨੁ ॥
ਕੀੜੀ ਤੁਲਿ ਨ ਹੋਵਨੀ
ਜੇ ਤਿਸੁ ਮਨਹੁ ਨ ਵੀਸਰਹਿ ॥੨੩॥