ਪੰਨਾ:ਜਪੁ ਜੀ.pdf/2

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸਹਸ ਸਿਆਣਪਾ ਲਖ ਹੋਹਿ ਤ ਇਕ ਨ
ਚਲੈ ਨਾਲਿ ॥ ਕਿਵ ਸਚਿਆਰਾ ਹੋਈਐ
ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ
ਚਲਣਾ ਨਾਨਕ ਲਿਖਿਆ ਨਾਲਿ ॥੧॥

ਹੁਕਮੀ ਹੋਵਨਿ ਆਕਾਰ
ਹੁਕਮੁ ਨ ਕਹਿਆ ਜਾਈ ॥
ਹੁਕਮੀ ਹੋਵਨਿ ਜੀਅ
ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ
ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
ਇਕਨਾ ਹੁਕਮੀ ਬਖਸੀਸ
ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ।
ਬਾਹਰਿ ਹੁਕਮ ਨ ਕੋਇ ॥