ਇਹ ਸਫ਼ਾ ਪ੍ਰਮਾਣਿਤ ਹੈ
ਜੇ ਕੋ ਆਖੈ ਬੋਲੁਵਿਗਾੜੁ ॥
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ
॥੨੬॥
ਸੋ ਦਰੁ ਕੇਹਾ ਸੋ ਘਰੁ ਕੇਹਾ
ਜਿਤੁ ਬਹਿ ਸਰਬ ਸਮਾਲੇ ॥
ਵਾਜੇ ਨਾਦ ਅਨੇਕ ਅਸੰਖਾ
ਕੇਤੇ ਵਾਵਣਹਾਰੇ ॥
ਕੇਤੇ ਰਾਗ ਪਰੀ ਸਿਉ ਕਹੀਅਨਿ
ਕੇਤੇ ਗਾਵਣਹਾਰੇ ॥
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ
ਗਾਵੈ ਰਾਜਾ ਧਰਮੁ ਦੁਆਰੇ ॥
ਗਾਵਹਿ ਚਿਤੁ ਗੁਪਤੁ ਲਿਖਿ
ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥