ਸਮੱਗਰੀ 'ਤੇ ਜਾਓ

ਪੰਨਾ:ਜਪੁ ਜੀ.pdf/25

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਗਾਵਹਿ ਈਸਰੁ ਬਰਮਾ ਦੇਵੀ
ਸੋਹਨਿ ਸਦਾ ਸਵਾਰੇ ॥
ਗਾਵਹਿ ਇੰਦ ਇਦਾਸਣਿ ਬੈਠੇ
ਦੇਵਤਿਆ ਦਰਿ ਨਾਲੇ ॥
ਗਾਵਹਿ ਸਿਧ ਸਮਾਧੀ ਅੰਦਰਿ
ਗਾਵਨਿ ਸਾਧ ਵਿਚਾਰੇ ॥
ਗਾਵਨਿ ਜਤੀ ਸਤੀ ਸੰਤੋਖੀ
ਗਾਵਹਿ ਵੀਰ ਕਰਾਰੇ ॥
ਗਾਵਨਿ ਪੰਡਿਤ ਪੜਨਿ ਰਖੀਸਰ
ਜੁਗੁ ਜੁਗੁ ਵੇਦਾ ਨਾਲੇ ॥
ਗਾਵਹਿ ਮੋਹਣੀਆ ਮਨੁ ਮੋਹਨਿ
ਸੁਰਗਾ ਮਛ ਪਇਆਲੇ ॥
ਗਾਵਨਿ ਰਤਨ ਉਪਾਏ ਤੇਰੇ
ਅਠਸਠਿ ਤੀਰਥ ਨਾਲੇ ॥