ਸਮੱਗਰੀ 'ਤੇ ਜਾਓ

ਪੰਨਾ:ਜਪੁ ਜੀ.pdf/28

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਆਦਿ ਅਨੀਲੁ ਅਨਾਦਿ ਅਨਾਹਤਿ
ਜੁਗੁ ਜੁਗੁ ਏਕੋ ਵੇਸੁ ॥੨੮॥

ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ
ਘਟਿ ਵਾਜਹਿ ਨਾਦ ॥
ਆਪਿ ਨਾਥੁ ਨਾਥੀ ਸਭ ਜਾ ਕੀ
ਰਿਧਿ ਸਿਧਿ ਅਵਰਾ ਸਾਦ ॥
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ
ਲੇਖੇ ਆਵਹਿ ਭਾਗ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ
ਜੁਗੁ ਜੁਗੁ ਏਕੋ ਵੇਸੁ ॥੨੯॥