ਇਹ ਸਫ਼ਾ ਪ੍ਰਮਾਣਿਤ ਹੈ
ਏਕਾ ਮਾਈ ਜੁਗਤਿ ਵਿਆਈ
ਤਿਨਿ ਚੇਲੇ ਪਰਵਾਣੁ ॥
ਇਕੁ ਸੰਸਾਰੀ ਇਕੁ ਭੰਡਾਰੀ
ਇਕੁ ਲਾਏ ਦੀਬਾਣੁ ॥
ਜਿਵ ਤਿਸੁ ਭਾਵੈ ਤਿਵੈ ਚਲਾਵੈ
ਜਿਵ ਹੋਵੈ ਫੁਰਮਾਣੁ ॥
ਓਹ ਵੇਖੈ ਓਨਾ ਨਦਰਿ ਨ ਆਵੈ
ਬਹੁਤਾ ਏਹੁ ਵਿਡਾਣੁ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ
ਜੁਗੁ ਜੁਗੁ ਏਕੋ ਵੇਸੁ ॥੩੦॥
ਆਸਣੁ ਲੋਇ ਲੋਇ ਭੰਡਾਰ ॥
ਜੋ ਕਿਛੁ ਪਾਇਆ ਸੁ ਏਕਾ ਵਾਰ ॥
ਕਰਿ ਕਰਿ ਵੇਖੈ ਸਿਰਜਣਹਾਰੁ||