ਇਹ ਸਫ਼ਾ ਪ੍ਰਮਾਣਿਤ ਹੈ
ਨਾਨਕ ਹੁਕਮੈ ਜੇ ਬੁਝੈ
ਤ ਹਉਮੈ ਕਹੈ ਨ ਕੋਇ ॥੨॥
ਨੂੰ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
ਗਾਵੈ ਕੋ ਦਾਤਿ ਜਾਣੈ ਨੀਸਾਣੁ ॥
ਗਾਵੈ ਕੋ ਗੁਣ ਵਡਿਆਈਆ ਚਾਰ ॥
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
ਗਾਵੈ ਕੋ ਸਾਜਿ ਕਰੇ ਤਨੁ ਖੇਹ ॥
ਗਾਵੈ ਕੋ ਜੀਅ ਲੈ ਫਿਰਿ ਦੇਹ ॥
ਗਾਵੈ ਕੋ ਜਾਪੈ ਦਿਸੈ ਦੂਰਿ ॥
ਗਾਵੈ ਕੋ ਵੇਖੈ ਹਾਦਰਾ ਹਦੂਰਿ ॥
ਕਥਨਾ ਕਥੀ ਨ ਆਵੈ ਤੋਟਿ ॥
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
ਦੇਦਾ ਦੇ ਲੈਦੇ ਥਕਿ ਪਾਹਿ ॥
ਜੁਗਾ ਜੁਗੰਤਰਿ ਖਾਹੀ ਖਾਹਿ ॥