ਇਹ ਸਫ਼ਾ ਪ੍ਰਮਾਣਿਤ ਹੈ
ਸਚਾ ਆਪਿ ਸਚਾ ਦਰਬਾਰੁ ॥
ਤਿਥੈ ਸੋਹਨਿ ਪੰਚ ਪਰਵਾਣੁ ॥
ਨਦਰੀ ਕਰਮਿ ਪਵੈ ਨੀਸਾਣੁ ॥
ਕਚ ਪਕਾਈ ਓਥੈ ਪਾਇ ॥
ਨਾਨਕ ਗਇਆ ਜਾਪੈ ਜਾਇ ॥੩੪॥
ਧਰਮ ਖੰਡ ਕਾ ਏਹੋ ਧਰਮੁ ॥
ਗਿਆਨ ਖੰਡ ਕਾ ਆਖਹੁ ਕਰਮੁ ॥
ਕੇਤੇ ਪਵਣ ਪਾਣੀ ਵੈਸੰਤਰ
ਕੇਤੇ ਕਾਨ ਮਹੇਸ ॥
ਕੇਤੇ ਬਰਮੇ ਘਾੜਤਿ ਘੜੀਅਹਿ
ਰੂਪ ਰੰਗ ਕੇ ਵੇਸ ॥
ਕੇਤੀਆ ਕਰਮ ਭੂਮੀ ਮੇਰ ਕੇਤੇ
ਕੇਤੇ ਧੂ ਉਪਦੇਸ ॥