ਇਹ ਵਰਕੇ ਦੀ ਤਸਦੀਕ ਕੀਤਾ ਹੈ
ਹੁਕਮੀ ਹੁਕਮੁ ਚਲਾਏ ਰਾਹੁ ॥
ਨਾਨਕ ਵਿਗਸੈ ਵੇਪਰਵਾਹੁ ॥੩॥
ਸਾਚਾ ਸਾਹਿਬੁ ਸਾਚੁ ਨਾਇ
ਭਾਖਿਆ ਭਾਉ ਅਪਾਰੁ ॥
ਆਖਹਿ ਮੰਗਹਿ ਦੇਹਿ ਦੇਹਿ
ਦਾਤਿ ਕਰੇ ਦਾਤਾਰੁ ॥
ਫੇਰਿ ਕਿ ਅਗੈ ਰਖੀਐ
ਜਿਤੁ ਦਿਸੈ ਦਰਬਾਰੁ ॥
ਮੁਹੌ ਕਿ ਬੋਲਣੁ ਬੋਲੀਐ
ਜਿਤੁ ਸੁਣਿ ਧਰੇ ਪਿਆਰੁ ॥
ਅੰਮ੍ਰਿਤ ਵੇਲਾ ਸਚੁ ਨਾਉ
ਵਡਿਆਈ ਵੀਚਾਰੁ ॥
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥