ਇਹ ਸਫ਼ਾ ਪ੍ਰਮਾਣਿਤ ਹੈ
ਤੀਰਥਿ ਨਾਵਾ ਜੇ ਤਿਸੁ ਭਾਵਾ
ਵਿਣੁ ਭਾਣੇ ਕਿ ਨਾਇ ਕਰੀ ॥
ਜੇਤੀ ਸਿਰਠਿ ਉਪਾਈ ਵੇਖਾ
ਵਿਣੁ ਕਰਮਾ ਕਿ ਮਿਲੈ ਲਈ ॥
ਮਤਿ ਵਿਚਿ ਰਤਨ ਜਵਾਹਰ
ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
ਗੁਰਾ ਇਕ ਦੇਹਿ ਬੁਝਾਈ ॥
ਸਭਨਾ ਜੀਆ ਕਾ ਇਕੁ ਦਾਤਾ
ਸੋ ਮੈ ਵਿਸਰਿ ਨ ਜਾਈ ॥੬॥
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
ਨਵਾ ਖੰਡਾ ਵਿਚਿ ਜਾਣੀਐ
ਨਾਲਿ ਚਲੈ ਸਭੁ ਕੋਇ ॥
ਚੰਗਾ ਨਾਉ ਰਖਾਇ ਕੈ
ਜਸੁ ਕੀਰਤਿ ਜਗਿ ਲੇਇ ॥