ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ
ਜੇ ਤਿਸੁ ਨਦਰਿ ਨ ਆਵਈ
ਤ ਵਾਤ ਨ ਪੁਛੈ ਕੇ ॥
ਕੀਟਾ ਅੰਦਰਿ ਕੀਟੁ ਕਰਿ
ਦੋਸੀ ਦੋਸੁ ਧਰੇ ॥
ਨਾਨਕ ਨਿਰਗੁਣਿ ਗੁਣੁ ਕਰੇ
ਗੁਣਵੰਤਿਆ ਗੁਣੁ ਦੇ ॥
ਤੇਹਾ ਕੋਇ ਨ ਸੁਝਈ
ਜਿ ਤਿਸੁ ਗੁਣੁ ਕੋਇ ਕਰੇ ॥੭॥
ਸੁਣਿਐ ਸਿਧ ਪੀਰ ਸੁਰਿ ਨਾਥ ॥
ਸੁਣਿਐ ਧਰਤਿ ਧਵਲ ਆਕਾਸ ॥
ਸੁਣਿਐ ਦੀਪ ਲੋਅ ਪਾਤਾਲ ॥
ਸੁਣਿਐ ਪੋਹਿ ਨ ਸਕੈ ਕਾਲੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੮॥