ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/113

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ



ਦੋਵੇਂ ਪਿਆਰੇ ਇਕ ਦੂਜੇ ਵਿਚ ਲੀਨ ਹੋ ਗਏ। ਦੁਨੀਆਂ ਭਰ ਦੀਆਂ ਸਾਰੀਆਂ ਨਿਆਮਤਾਂ ਉਨ੍ਹਾਂ ਦੀ ਝੋਲੀ ਆਣ ਪਈਆਂ।
ਪੁਨੂੰ ਹੁਣ ਸੱਸੀ ਜੋਗਾ ਹੋ ਚੁੱਕਿਆ ਸੀ। ਪੁੰਨੂੰ ਦੇ ਨਾਲ਼ ਦੇ ਸੌਦਾਗਰ ਆਪਣੇ ਦੇਸ ਪਰਤ ਗਏ। ਉਨ੍ਹਾਂ ਪੁੰਨੂੰ ਦੇ ਪਿਤਾ ਅਲੀ ਹੋਤ ਨੂੰ ਨੂੰ ਦੇ ਇਸ਼ਕ ਦੀ ਸਾਰੀ ਵਾਰਤਾ ਜਾ ਸੁਣਾਈ। ਉਹਨੇ ਪੁੰਨੂੰ ਦੇ ਭਰਾ, ਪੁੰਨੂੰ ਨੂੰ ਵਾਪਸ ਕੀਚਮ ਲਿਆਉਣ ਲਈ ਭੰਬੋਰ ਭੇਜ ਦਿੱਤੇ।
ਉਹ ਕਈ ਦਿਨਾਂ ਦੀ ਮੰਜ਼ਲ ਮਾਰ ਕੇ ਭੰਬੋਰ ਸ਼ਹਿਰ ਸੱਸੀ ਦੇ ਘਰ ਪੁੱਜ ਗਏ। ਪੁਨੂੰ ਹੁਣ ਸੱਸੀ ਦੇ ਘਰ ਹੀ ਰਹਿ ਰਿਹਾ ਸੀ। ਸੱਸੀ ਨੇ ਪੁੰਨੂੰ ਦੇ ਭਰਾਵਾਂ ਦੀ ਖੂਬ ਖ਼ਾਤਰਦਾਰੀ ਕੀਤੀ। ਪੁੰਨੂੰ ਦੇ ਭਰਾ ਪੁਨੁੰ ਨੂੰ ਸ਼ਰਾਬ ਦੇ ਜਾਮਾਂ ਦੇ ਜਾਮ ਭਰਭਰ ਪਿਆਂਦੇ ਰਹੇ। ਪੁੰਨੂੰ ਬੇਹੋਸ਼ ਹੋ ਗਿਆ।
ਰਾਤ ਰਾਣੀ ਨੇ ਸਤਾਰਿਆਂ ਜੜੀ ਕਾਲ਼ੀ ਚਾਦਰ ਆਪਣੇ ਦੁਆਲੇ ਵਲ੍ਹੇਟ ਲਈ। ਸੱਸੀ ਮਦਹੋਸ਼ ਹੋਏ ਪੁੰਨੂੰ ਦੇ ਗਲ਼ ਆਪਣੀ ਬਾਂਹ ਵਲੀ ਘੂਕ ਸੁੱਤੀ ਪਈ ਸੀ। ਪੁੰਨੂੰ ਦੇ ਭਰਾ ਉੱਠੇ, ਉਨ੍ਹਾਂ ਹੌਲੇ ਜਹੇ ਸੱਸੀ ਦੀ ਬਾਂਹ ਪਰੇ ਹਟਾਈ ਤੇ ਪੁੰਨੂੰ ਨੂੰ ਇਕ ਊਠ ਉਤੇ ਲੱਦ ਲਿਆ। ਉਹ ਜਾਣਦੇ ਸਨ ਕਿ ਪੁਨੂੰ ਆਪਣੇ ਆਪ ਸੌਖਿਆਂ ਵਾਪਸ ਮੁੜਨ ਵਾਲਾ ਨਹੀਂ। ਸੱਸੀ ਬੇਖ਼ਬਰ ਸੁੱਤੀ ਰਹੀ। ਉਹ ਬੇਹੋਸ਼ ਪੁੰਨੂੰ ਨੂੰ ਲੈ ਤੁਰੇ!
ਸੱਸੀ ਦੀ ਜਾਗ ਖੁਲ੍ਹੀ। ਪੁੰਨੂੰ ਉਹਦੇ ਕੋਲ ਨਹੀਂ ਸੀ। ਪੁੰਨੂੰ ਦੇ ਭਰਾ ਤੱਕੇ, ਉਨ੍ਹਾਂ ਦੀਆਂ ਡਾਚੀਆਂ ਵੇਖੀਆਂ, ਕੋਈ ਵੀ ਕਿਧਰੇ ਨਹੀਂ ਸੀ। ਉਸ ਆਲਾ ਦੁਆਲਾ ਛਾਣ ਮਾਰਿਆ! ਪਰੰਤੂ ਪੁੰਨੂੰ ਤਾਂ ਕਾਫੀ ਦੂਰ ਜਾ ਚੁੱਕਿਆ ਸੀ! ਸਸੀ ਕੁਰਲਾ ਰਹੀ ਸੀ:

ਮੈਂ ਪੁੰਨੂੰ ਦੀ ਪੰਨੂੰ ਮੇਰਾ
ਸਾਡਾ ਪਿਆ ਵਿਛੋੜਾ ਭਾਰਾ
ਦਸ ਵੇ ਰੱਬਾ, ਕਿੱਥੇ ਗਿਆ
ਮੇਰੇ ਨੈਣਾਂ ਦਾ ਵਣਜਾਰਾ

ਉਹਦੀ ਧਰਮ ਮਾਂ ਨੇ ਉਹਨੂੰ ਬਹੁਤੇਰਾ ਸਮਝਾਇਆ:

ਨਾ ਰੋ ਧੀਏ ਸੱਜੀਏ
ਪੰਨੂੰ ਵਰਗੇ ਬਲੋਚ ਬਥੇਰੇ

ਪਰ ਸੱਸੀ ਦੀ ਜਿੰਦ ਤਾਂ ਪੁੰਨੂੰ ਦੇ ਹਵਾਲੇ ਹੋ ਚੁੱਕੀ ਸੀ:

ਪੰਜਾਬੀ ਲੋਕ ਗਾਥਾਵਾਂ/ 109